ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸ਼ਰਧਾ ਤੇ ਪੂਰੇ ਉਤਸਾਹ ਨਾਲ ਕਰਵਾਏ ਗਏ

ਗੜ੍ਹਸ਼ੰਕਰ, 2 ਅਪ੍ਰੈਲ- ਸਿੱਖ ਪੰਥ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਇਥੇ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਕਰਵਾਏ ਗਏ।ਗੜਸ਼ੰਕਰ ਦੇ ਗੁਰਦੁਆਰਾ ਭਾਈ ਤਿਲਕੂ ਜੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਨਗਰ ਪਰਿਕਰਮਾ ਕਰਦੇ ਹੋਏ ਲਿਆਂਦੇ ਗਏ।ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੜਸ਼ੰਕਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ।

ਸਮਾਗਮ ਦੌਰਾਨ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਅਤੇ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ ਕਿਲਾ ਅਨੰਦਗੜ੍ਹ ਸਾਹਿਬ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਪਿੰਡ ਚੌਹੜਾ ਕੋਟ ਪਲੀਆਂ ਵਿਸ਼ੇਸ਼ ਤੌਰ ਤੇ ਸਮਾਗਮ ਦੌਰਾਨ ਪਹੁੰਚੇ।
ਇਸ ਮੌਕੇ ਪ੍ਰਬੰਧਕੀ ਕਮੇਟੀ ਤੋਂ ਸਰਦਾਰ ਸਤਪਾਲ ਸਿੰਘ ਨੇ ਗੱਲਬਾਤ ਕਰਦੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋਣ ਦੀ ਲੱਖ ਲੱਖ ਮੁਬਾਰਕਬਾਦ ਦਿੱਤੀ।ਉਹਨਾਂ ਦੱਸਿਆ ਕਿ ਆਪਣੀ ਕੈਨੇਡਾ ਦੇ ਫੇਰੀ ਦੌਰਾਨ ਉਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਉੱਥੇ ਬਣੇ ਹੋਏ ਗੁਰਦੁਆਰਾ ਸਾਹਿਬ ਤੋਂ ਸੇਧ ਲੈਂਦੇ ਹੋਏ ਇਸ ਗੁਰੂ ਘਰ ਦੇ ਨਿਰਮਾਣ ਦਾ ਫੈਸਲਾ ਲਿਆ ਸੀ।ਜਿਸ ਨੂੰ ਕਿ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੇ ਖੂਬ ਹੁੰਗਾਰਾ ਭਰਦੇ ਹੋਏ ਸਾਥ ਦਿੱਤਾ ਅਤੇ ਅੱਜ ਇੱਕ ਖੂਬਸੂਰਤ ਗੁਰੂ ਘਰ ਦਾ ਨਿਰਮਾਣ ਅਸੀਂ ਕਰਨ ਦੇ ਸਮਰੱਥ ਹੋਏ ਹਾਂ।
ਉਹਨਾਂ ਦੱਸਿਆ ਕਿ ਇਸ ਕਾਰਜ ਨੂੰ ਨੇਪਰੇ ਚਾੜਨ ਵਿੱਚ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਅਤੇ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ ਕਿਲਾ ਅਨੰਦਗੜ੍ਹ ਸਾਹਿਬ ਦਾ ਬਹੁਤ ਵਡਮੁੱਲਾ ਅਤੇ ਵੱਡਾ ਸਹਿਯੋਗ ਤੇ ਆਸ਼ੀਰਵਾਦ ਰਿਹਾ ਹੈ ਤੇ ਇਹਨਾਂ ਮਹਾਂਪੁਰਸ਼ਾਂ ਦੇ ਆਸ਼ੀਰਵਾਦ ਸਦਕਾ ਹੀ ਇਹ ਕਾਰਜ ਸੰਭਵ ਹੋ ਸਕਿਆ ਹੈ।
ਉਹਨਾਂ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੇ ਮਾਰਗ ਵਿੱਚ ਕਿਸੇ ਵੀ ਗੁਰੂ ਘਰ ਦਾ ਨਿਰਮਾਣ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਨਾ ਹੋਣ ਕਾਰਨ ਉਹਨਾਂ ਨੇ ਇਹ ਕਾਰਜ ਉਲੀਕਿਆ ਸੀ ਜਿਸ ਵਿੱਚ ਸੰਗਤਾਂ ਨੇ ਪੂਰੀ ਖੁੱਲ ਦਿਲੀ ਨਾਲ ਸਹਿਯੋਗ ਕੀਤਾ।ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਕੌਮ ਦੇ ਪਹਿਲੇ ਰਾਜੇ ਹੋਏ ਅਤੇ ਉਹਨਾਂ ਨੇ ਜ਼ੁਲਮ ਦੀਆਂ ਜੜਾਂ ਪੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ।ਉਨ੍ਹਾਂ ਕਿਹਾ ਕਿ ਜਮੀਨਾਂ ਦੀ ਮਾਲਕੀ ਕਿਸਾਨਾਂ ਨੂੰ ਦੇਣ ਦੀ ਪਹਿਲ ਕਦਮੀ ਬਾਬਾ ਬੰਦਾ ਸਿੰਘ ਬਹਾਦਰ ਦੀ ਹੀ ਦੇਣ ਹੈ।
ਉਹਨਾਂ ਦੱਸਿਆ ਕਿ ਗੁਰੂ ਘਰ ਵਿੱਚ ਹਲੇ ਹੋਰ ਕਾਰਜ ਕਾਫੀ ਹੋਣ ਵਾਲੇ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਦਾ ਸਹਿਯੋਗ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਖੁੱਲੇ ਦਿਲ ਨਾਲ ਸਵਾਗਤ ਹੈ।ਉਹਨਾਂ ਦੱਸਿਆ ਕਿ ਇੱਥੇ ਇੱਕ ਲਾਈਬ੍ਰੇਰੀ ਅਤੇ ਸੰਗੀਤ ਵਿਿਦਆਲਿਆ ਸਥਾਪਿਤ ਕਰਨ ਦਾ ਵੀ ਪ੍ਰਬੰਧਕੀ ਕਮੇਟੀ ਦਾ ਵਿਚਾਰ ਹੈ ਅਤੇ ਇਸ ਦੇ ਨਾਲ ਹੀ ਇੱਕ ਫਰੀ ਡਿਸਪੈਂਸਰੀ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਭਵਿੱਖ ਵਿੱਚ ਇੱਕ ਫਰੀ ਟਿਊਸ਼ਨ ਸੈਂਟਰ ਖੋਲਣ ਦਾ ਵੀ ਵਿਚਾਰ ਹੈ।