ਜਸ਼ਨਦੀਪ ਸਿੰਘ ਨੈਣੋਵਾਲ ਨੇ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਨਵਾਂਸ਼ਹਿਰ- ਜਸ਼ਨਦੀਪ ਸਿੰਘ ਨੈਣੋਵਾਲ ਨੇ ਅੱਜ ਜ਼ਿਲ੍ਹਾ ਮੰਡੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਜ਼ਿਲ੍ਹਾ ਮੰਡੀ ਦਫ਼ਤਰ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਨਵੇਂ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਜਸ਼ਨਦੀਪ ਸਿੰਘ ਨੈਣੋਵਾਲ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਮੋਗਾ ਵਿਖੇ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਵਾਲੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ।