ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਸਮਰੱਥਾ ‘ਚ ਹੋਵੇਗਾ ਵਾਧਾ - ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਦਾ ਨਸ਼ਾ ਛੁਡਾ ਕੇ ਸਿਹਤਮੰਦ ਜੀਵਨ ਲਈ ਉਤਸ਼ਾਹਤ ਕਰਨ ਦੇ ਉਪਰਾਲੇ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਸਮਰੱਥਾ ਵਿਚ ਵਾਧੇ ਲਈ ਤਿਆਰ ਕੀਤੇ ਖਾਕੇ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਕੇਂਦਰ ਵਿਚ ਹਰ ਢੁੱਕਵੀਂ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਅਤੇ ਮੌਜੂਦਾ ਸਮੇਂ 60 ਬੈਡਾਂ ਦੀ ਗਿਣਤੀ ਨੂੰ ਵਧਾ ਕੇ 100 ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉਣ ਦੇ ਨਾਲ-ਨਾਲ ਹੁਨਰ ਵਿਕਾਸ ਅਤੇ ਕਿੱਤਾਮੁਖੀ ਕੋਰਸਾਂ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਪੈਰੀਂ ਕਰਕੇ ਸਿਹਤਮੰਦ ਜੀਵਨ ਬਸਰ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਦੀ ਸਮਰੱਥਾ ਵਿਚ ਵਾਧੇ ਵਾਲੀ ਤਜਵੀਜ਼ ਨੂੰ ਜਲਦ ਤੋਂ ਜਲਦ ਅੰਤਮ ਰੂਪ ਦਿੱਤਾ ਜਾਵੇ ਤਾਂ ਜੋ ਕੇਂਦਰ ਵਿਖੇ ਲੋੜੀਂਦੇ ਸੁਧਾਰਾਂ ਦੇ ਨਾਲ-ਨਾਲ ਹੋਰ ਸਹੂਲਤਾਂ ਦੀ ਸਥਾਪਤੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਲਈ ਭਵਿੱਖ ਵਿਚ ਹੋਰ ਮਜ਼ਬੂਤ ਕੀਤੇ ਜਾਣ ਵਾਲੇ ਬੁਨਿਆਦੀ ਢਾਂਚੇ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਰੀਦ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਸਮਾਂਬੱਧ ਢੰਗ ਨਾਲ ਲੋੜੀਂਦਾ ਸਾਜੋ-ਸਮਾਨ ਖਰੀਦਣ ਅਤੇ ਸਥਾਪਤ ਕਰਨ ਨੂੰ ਯਕੀਨੀ ਬਣਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਸਮਰੱਥਾ ਵਿਚ ਵਾਧੇ ਦੌਰਾਨ ਹਰ ਪੱਖੋਂ ਮਿਆਰ ਨੂੰ ਤਰਜ਼ੀਹ ਦਿੱਤੀ ਜਾਵੇ ਜੋ ਮਰੀਜ਼ਾਂ ਅਤੇ ਸਟਾਫ ਲਈ ਲਾਹੇਵੰਦ ਸਾਬਤ ਹੋ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਵਿਖੇ ਪ੍ਰਸ਼ਾਸਕੀ ਬਲਾਕ, ਡਾਕਟਰ ਅਤੇ ਨਰਸਿੰਗ ਸਟੇਸ਼ਨਾਂ ਅਤੇ ਕਿੱਤਾਮੁੱਖੀ ਕੋਰਸ ਵਾਲੀਆਂ ਥਾਵਾਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਣ ਅਤੇ ਸੁਰੱਖਿਆ ਪੱਖੋਂ ਢੁਕਵੇਂ ਇੰਤਜ਼ਾਮ ਯਕੀਨੀ ਬਣਾਏ ਜਾਣ। ਮੀਟਿੰਗ ਦੌਰਾਨ ਐਸ.ਪੀ. ਮੇਜਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਿਤਾ, ਮੈਡੀਕਲ ਅਫ਼ਸਰ ਡਾ. ਮਹਿਮਾ ਮਨਹਾਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।