ਪ੍ਰਾਈਵੇਟ ਸਕੂਲਾਂ ਦੇ ਪ੍ਰੀ ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ -ਵੇਅ ਸਕੂਲਾਂ ਦੀ ਰਜਿਸਟਰੇਸ਼ਨ ਲਾਜ਼ਮੀ

ਹੁਸ਼ਿਆਰਪੁਰ- ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ /ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ,ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ  ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ। ਰਜਿਸਟਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲਾ ਪ੍ਰੋਗਰਾਮ ਹੁਸ਼ਿਆਰਪੁਰ ਜਾਂ ਸਬੰਧਤ ਸੀਡੀਪੀਓ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ। 
ਜੇਕਰ ਰਜਿਸਟ੍ਰੇਸ਼ਰਨ  ਦੌਰਾਨ ਕਿਸੇ  ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਆਫਿਸਰ ਹੁਸ਼ਿਆਰਪੁਰ ਜਾਂ ਸਬੰਧਤ ਬਲਾਕ ਦੇ ਸੀ .ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਵੇ ਸਕੂਲ ਨੂੰ ਰਜਿਸਟਰਡ ਕਰਾਉਣਾ ਲਾਜ਼ਮੀ ਹੈ।
ਜ਼ਿਲ੍ਹਾ  ਅਧੀਨ ਆਉਂਦੇ ਸਾਰੇ ਪ੍ਰਾਈਵੇਟ ਸਕੂਲ /ਸੰਸਥਾਵਾਂ /ਪਲੇਅ -ਵੇਅ ਸਕੂਲਾਂ ਦੀ ਵੈਰੀਫਿਕੇਸ਼ ਕੀਤੀ ਜਾਵੇਗੀ ।ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ –ਵੇਅ ਸਕੂਲ ਦੀਆਂ ਪਾਲਿਸੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ।