ਗੁਰੂਦੇਵ ਸ਼੍ਰੀ ਸੁਦਰਸ਼ਨ ਲਾਲ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ
ਨਵਾਂਸ਼ਹਿਰ: ਪੂਜਯ ਗੁਰੂਦੇਵ ਸ੍ਰੀ ਸੁਦਰਸ਼ਨ ਲਾਲ ਜੀ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਗੁਰੂਦੇਵ ਸ੍ਰੀ ਮੁਕੇਸ਼ ਮੁਨੀ ਜੀ ਮਹਾਰਾਜ, ਸ੍ਰੀ ਸ਼ੀਤਲ ਮੁਨੀ ਜੀ ਮਹਾਰਾਜ ਅਤੇ ਸ੍ਰੀ ਅਖਿਲ ਮੁਨੀ ਜੀ ਮਹਾਰਾਜ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਕਿਹਾ ਕਿ ਗੁਰੂਦੇਵ ਸ਼੍ਰੀ ਸੁਦਰਸ਼ਨ ਲਾਲ ਜੀ ਮਹਾਰਾਜ ਗਰੀਬਾਂ ਦੇ ਮਸੀਹਾ ਸਨ।

ਇਸ ਲਈ ਅੱਜ 142ਵੇਂ ਰਾਸ਼ਨ ਵੰਡ ਸਮਾਰੋਹ ਵਿੱਚ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਵੱਲੋਂ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ! ਅੱਜ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਸ਼੍ਰੀ ਵਿਨੋਦ ਭੱਟੀ (ਵਿੱਕੀ) ਮੌਜੂਦ ਸਨ! ਜੈਨ ਸੇਵਾ ਸੰਘ ਦੇ ਮੈਂਬਰਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਗੁਰੂਦੇਵ ਸ਼੍ਰੀ ਮੁਕੇਸ਼ ਮੁਨੀ ਜੀ ਮਹਾਰਾਜ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ।
ਸਾਨੂੰ ਹਰ ਗਰੀਬ ਅਤੇ ਦੁਖੀ ਵਿਅਕਤੀ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ। ਸ਼੍ਰੀ ਮੁਕੇਸ਼ ਮੁਨੀ ਜੀ ਨੇ ਮੰਗਲਪਾਠ ਕਰਕੇ ਸਾਰਿਆਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਹੁਦੇਦਾਰਾਂ ਵਿਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਸੁਰਿੰਦਰ ਜੈਨ, ਅਚਲ ਜੈਨ, ਰਾਕੇਸ਼ ਜੈਨ ਬੱਬੀ, ਦਰਸ਼ਨ ਜੈਨ, ਦੀਪਕ ਜੈਨ, ਭੂਸ਼ਣ ਜੈਨ, ਮਨੋਜ ਜੈਨ, ਸੁਭਾਸ਼ ਚੰਦਰ ਆਦਿ ਹਾਜ਼ਰ ਸਨ |