5994 ਈਟੀਟੀ ਅਧਿਆਪਕਾਂ ਦਾ ਵਿਭਾਗੀ ਲਾਪ੍ਰਵਾਹੀ ਕਾਰਨ ਜੁਆਇਨਿੰਗ ਨਾ ਹੋਣਾ ਸਰਕਾਰ ਦੀ ਵੱਡੀ ਅਸਫਲਤਾ:- ਸਾਂਝਾ ਅਧਿਆਪਕ ਮੋਰਚਾ
ਹੁਸ਼ਿਆਰਪੁਰ- ਸਾਂਝਾ ਅਧਿਆਪਕ ਮੋਰਚੇ ਵਿੱਚ ਸ਼ਾਮਲ ਅਧਿਆਪਕ ਜੱਥੇਬੰਦੀਆਂ ਜਿਹਨਾਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ, ਬੀ.ਐੱਡ ਅਧਿਆਪਕ ਫਰੰਟ ਅਤੇ ਹੋਰ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਨਰਿੰਦਰ ਅਜਨੋਹਾ, ਪਰਮਜੀਤ ਕਾਤਿਬ ਅਤੇ ਅਮਨਦੀਪ ਸ਼ਰਮਾ ਜਿਲਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਦੀ ਅਗਵਾਈ ਵਿੱਚ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ 5994 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਮਿਲਣ ਉਪਰੰਤ ਵਿਭਾਗੀ ਲਾਪ੍ਰਵਾਹੀ ਕਾਰਨ ਇਹਨਾਂ ਅਧਿਆਪਕਾਂ ਦਾ ਸਕੂਲਾਂ ਵਿੱਚ ਜੁਆਇਨਿੰਗ ਨਾ ਹੋਣਾ ਮਾਨ ਸਰਕਾਰ ਦੀ ਵੱਡੀ ਅਸਫਲਤਾ ਹੈ।

ਉਹਨਾਂ ਕਿਹਾ ਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਅਤੇ ਜਾਣਬੁੱਝ ਕੇ ਇਸ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ ਜਦਕਿ ਇਹ ਭਰਤੀ ਪਿਛਲੇ ਚਾਰ ਸਾਲਾਂ ਤੋਂ ਲਟਕ ਰਹੀ ਸੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ 5994 ਭਰਤੀ ਦਾ ਮਸਲਾ ਹੱਲ ਕਰੇ ਨਹੀ ਤਾਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਤੇ ਸੁਨੀਲ ਸ਼ਰਮਾ, ਸ਼ਾਮ ਸੁੰਦਰ ਕਪੂਰ, ਪ੍ਰਿਤਪਾਲ ਸਿੰਘ ਚੌਟਾਲਾ, ਸੰਜੀਵ ਧੂਤ,ਉਂਕਾਰ ਸਿੰਘ, ਹਰਮਨੋਜ ਕੁਮਾਰ, ਬਲਜੀਤ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।