ਅਗਨੀਵੀਰ ਭਰਤੀ ਸਬੰਧੀ ਆਨਲਾਈਨ ਵੈਬੀਨਾਰ ਲਗਾਇਆ ਗਿਆ:— ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹੁਸ਼ਿਆਰਪੁਰ, ਸ੍ਰੀਮਤੀ ਰਮਨਦੀਪ ਕੋਰ।
ਹੁਸ਼ਿਆਰਪੁਰ- ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹੁਸ਼ਿਆਰਪੁਰ ਸ਼੍ਰੀਮਤੀ ਰਮਨਦੀਪ ਕੋਰ ਨੇ ਦੱਸਿਆ ਕਿ ਅੱਜ ਮਿਤੀ 07.04.2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਅਗਨੀਵੀਰ ਭਰਤੀ ਸਬੰਧੀ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਵੈਬੀਨਾਰ ਦੀ ਸ਼ੁਰੂਆਤ ਕਰਦੇ ਹੋਏ ਜਲੰਧਰ ਕੈਂਟ ਤੋਂ ਕਰਨਲ ਸ਼੍ਰੀ ਵਿਪੁਲਵ ਨੇ ਅਗਨੀਵੀਰ ਸਕੀਮ ਬਾਰੇ ਵੈਬੀਨਾਰ ਵਿੱਚ ਜੁੜੇ ਹੋਏ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਪ੍ਰਾਰਥੀ ਆਪਣੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਭਾਰਤੀ ਫੌਜ਼ 'ਚ "ਅਗਨੀਪੱਥ" ਸਕੀਮ ਅਧੀਨ "ਅਗਨੀਵੀਰ" ਜੁਆਇੰਨ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰਾਂ ਦਾ ਸਾਢੇ 17 ਸਾਲ ਤੋਂ 21 ਸਾਲ ਤੱਕ ਜਨਮ ਹੋਵੇ, ਉਹ ਉਮੀਦਵਾਰ ਇਨ੍ਹਾਂ ਵੱਖ—ਵੱਖ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
ਇਸ ਤੋਂ ਇਲਾਵਾ ਇਸ ਵੈਬੀਨਾਰ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੋਹਾਲੀ ਤੋਂ ਜੁੜੇ ਹੋਏ ਬਰਗੇਡੀਅਰ ਸ਼੍ਰੀ ਵਿਜੇ ਭਾਸਕਰ ਨੇ ਆਪਣੀ ਸੰਸਥਾ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਸੰਸਥਾ ਤੋਂ ਪੜ੍ਹ ਕੇ ਪ੍ਰਾਰਥੀ ਆਪਣਾ ਫੌਜ ਵਿੱਚ ਬਤੌਰ ਅਫਸਰ ਕਰੀਅਰ ਬਣਾ ਸਕਦੇ ਹਨ। ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਦਫਤਰ ਤੋਂ ਕਰੀਅਰ ਕਾਊਂਲਸਰ ਸ਼੍ਰੀ ਵਿਸ਼ਾਲ ਚਾਵਲਾ ਨੇ ਰੋਜ਼ਗਾਰ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਹੋਰ ਇਨਸਟੀਚਿਊਟ ਜਿਵੇਂ ਕਿ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਫਾਰ ਗਰਲਜ਼, ਮੋਹਾਲੀ ਅਤੇ ਸੀ-ਪਾਈਟ ਸੰਸਥਾ ਬਾਰੇ ਮੁਕੰਮਲ ਜਾਣਕਾਰੀ ਦਿੱਤੀ।