
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਫੇਜ਼-7 ਅਤੇ ਫੇਜ਼-2 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਐੱਸ.ਏ.ਐੱਸ ਨਗਰ 07 ਅਪ੍ਰੈਲ, 2025: ਅੱਜ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਸ.ਏ.ਐਸ. ਨਗਰ, ਮੋਹਾਲੀ ਸ਼ਹਿਰ ਦੇ ਫ਼ੇਜ਼- 7 ਅਤੇ ਫ਼ੇਜ਼- 2 ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਹੋਏ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੁਲਵੰਤ ਸਿੰਘ, ਹਲਕਾ ਵਿਧਾਇਕ ਦੁਆਰਾ ਕੀਤੇ ਗਏ।
ਐੱਸ.ਏ.ਐੱਸ ਨਗਰ 07 ਅਪ੍ਰੈਲ, 2025: ਅੱਜ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਸ.ਏ.ਐਸ. ਨਗਰ, ਮੋਹਾਲੀ ਸ਼ਹਿਰ ਦੇ ਫ਼ੇਜ਼- 7 ਅਤੇ ਫ਼ੇਜ਼- 2 ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਹੋਏ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੁਲਵੰਤ ਸਿੰਘ, ਹਲਕਾ ਵਿਧਾਇਕ ਦੁਆਰਾ ਕੀਤੇ ਗਏ।
ਫ਼ੇਜ਼- 7 ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਰੀਕੇ ਅਤੇ ਹਰ ਤਰ੍ਹਾਂ ਦੀ ਸੁਵਿਧਾ ਨਾਲ ਲੈਸ ਕਲਾਸ ਰੂਮਾਂ ਦਾ ਅਤੇ ਫ਼ੇਜ਼-2 ਵਿਖੇ 2.55 ਲੱਖ ਰੁਪਏ ਦੀ ਲਾਗਤ ਨਾਲ ਪਹਿਲਾਂ ਤੋਂ ਬਣੇ ਹੋਏ ਕਮਰਿਆਂ ਦਾ ਨਵੀਨੀਕਰਨ ਕਰਕੇ ਆਧੁਨਿਕ ਸਹੂਲਤਾਂ ਜਿਵੇਂ ਕਿ ਪ੍ਰੋਜੈਕਟਰ ਅਤੇ ਐਲ.ਈ.ਡੀ. ਟੀ.ਵੀ. ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਤੇ ਬੋਲਦੇ ਹੋਏ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦਰ ਕੇਜਰੀਵਾਲ, ਸ੍ਰੀ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲੋਕਾਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਤਾਂ ਹੀ ਖੁਸ਼ਹਾਲ ਹੋ ਸਕਦਾ ਹੈ, ਜੇਕਰ ਉੱਥੋਂ ਦੇ ਨਿਵਾਸੀ ਸਿਹਤਮੰਦ ਹੋਣ ਅਤੇ ਪੜ੍ਹੇ-ਲਿਖੇ ਹੋਣ।
ਇਸ ਮਕਸਦ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਖੇ 881 ਆਮ ਆਦਮੀ ਕਲੀਨਿਕ ਖ਼ੋਲੇ ਗਏ ਹਨ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਾਂਗ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਕਿਹਾ ਕਿ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਦੇ ਭਵਿੱਖ ਲਈ ਸਕੂਲ ਵਿੱਚ ਕੋਈ ਵੀ ਚੀਜ਼ ਲੋੜੀਂਦੀ ਹੈ, ਚਾਹੇ ਉਸ ਲਈ ਸਰਕਾਰ ਨੂੰ ਕਿੰਨੇ ਵੀ ਪੈਸੇ ਕਿਉਂ ਨਾ ਖਰਚਣੇ ਪੈਣ, ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦਾ ਦਰਜਾ ਬੱਚਿਆਂ ਦੇ ਮਾਂ-ਬਾਪ ਦੇ ਬਰਾਬਰ ਹੋਣ ਕਾਰਨ ਉਹ ਬੱਚਿਆਂ ਦੀ ਪੜ੍ਹਾਈ ਦਾ ਓਨ੍ਹਾਂ ਹੀ ਖਿਆਲ ਰੱਖਣ ਜਿੰਨਾ ਉਹ ਆਪਣੇ ਬੱਚਿਆਂ ਦਾ ਰੱਖਦੇ ਹਨ।
ਇਸ ਮੌਕੇ ਤੇ ਸ੍ਰੀਮਤੀ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਸ. ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਭੜਾ ਐਮ.ਸੀ., ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ ਐਮ.ਸੀ., ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਅਰੁਣ ਗੋਇਲ, ਰਜੀਵ ਵਸ਼ਿਸ਼ਟ, ਰਹਿਮਤ ਜੁਨੇਜਾ, ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਮਟੌਰ, ਸੁਖਵਿੰਦਰ ਸਿੰਘ ਗੋਗੀ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਸਰਪੰਚ ਬੜ ਮਾਜਰਾ, ਗੁਰਪ੍ਰੀਤ ਸਿੰਘ ਪੰਚ ਬਲਿਆਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
