ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਵੱਲੋਂ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹਲਕਾ ਮੌੜ ਵਿਖੇ ਮੀਟਿੰਗ ਅੱਜ
ਮੌੜ ਮੰਡੀ,8 ਅਪ੍ਰੈਲ- ਵਿਧਾਨ ਸਭਾ ਹਲਕਾ ਮੌੜ 'ਚ ਪੰਚਾਇਤ ਸੰਮਤੀ ਤੇ ਜਿਲ੍ਹਾ ਪਰੀਸ਼ਦ ਦੀਆਂ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੀਨੀਅਰ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਲੋਂ ਹਲਕਾ ਮੌੜ ਦੇ ਪਾਰਟੀ ਵਰਕਰਾਂ ਨਾਲ 9 ਅਪ੍ਰੈਲ ਨੂੰ ਮੀਟਿੰਗ ਕੀਤੀ ਜਾ ਰਹੀ ਹੈ।

ਜੀਤ ਮਹਿੰਦਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਨੂੰ ਲੈਕੇ ਹਲਕਾ ਮੌੜ ਦੇ ਕਾਂਗਰਸ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਹਨਾਂ ਕਾਂਗਰਸ ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਚਾਹੇ ਉਹ ਨਸ਼ਿਆਂ ਦਾ ਮੁੱਦਾ ਹੋਵੇ ਜਾਂ ਕਾਨੂੰਨ ਵਿਵਸਥਾ ਦਾ।
ਆਮ ਆਦਮੀ ਪਾਰਟੀ ਦੀ ਸਰਕਾਰ ਲਾਰਿਆਂ ਵਾਲੀ ਸਰਕਾਰ ਬਣ ਗਈ ਹੈ।ਜਿਸਤੋਂ ਹੁਣ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਤਿੰਨ ਸਾਲ ਬੀਤ ਜਾਣ ਬਾਅਦ ਵੀ ਲੋਕਾਂ ਨਾਲ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਉਹ ਸੱਤਾ ਵਿਚ ਆਈ ਸੀ। ਉਹਨਾਂ ਨੇ ਪੰਚਾਇਤ ਸੰਮਤੀ ਤੇ ਜਿਲ੍ਹਾ ਪਰੀਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।