ਖਾਲਸਾ ਕਾਲਜ ਮਾਹਿਲਪੁਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ,8 ਅਪਰੈਲ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਐਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਮਾਹਿਲਪੁਰ,8 ਅਪਰੈਲ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਐਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ ਤਾਰਾ ਦੇਵੀ ਨੇ ਦੱਸਿਆ ਕਿ ਐਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਵਿਦਿਆਰਥਣ ਮੈਰੀ ਖੁਸ਼ਬੂ ਨੇ 81.2 ਫੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ 78 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 77 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। 
ਇਸੇ ਤਰਾਂ ਇਸ ਕੋਰਸ ਦੇ ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਰਾਜਵਿੰਦਰ ਕੌਰ ਨੇ 71 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਅਨੀਸ਼ਾ ਨੇ 70.5 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 61.5 ਫੀਸਦੀ ਅੰਕਲ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਸਮੈਸਟਰਾਂ ਦੇ ਹੋਰ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਹੋਰ ਅਧਿਆਪਕ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਚੰਗੀ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ ।