
ਭਾਜਪਾ ਵਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਲਈ 'ਆਪ' ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਐਸ.ਏ.ਐਸ. ਨਗਰ, 8 ਅਪ੍ਰੈਲ: ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਲਈ 'ਆਪ' ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਐਸ.ਏ.ਐਸ. ਨਗਰ, 8 ਅਪ੍ਰੈਲ: ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਲਈ 'ਆਪ' ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਹੈ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਪੰਜਾਬ ਵਿੱਚ ਲੜੀਵਾਰ ਬੰਬ ਧਮਾਕੇ ਹੋਏ ਹਨ ਅਤੇ ਹੁਣ ਭਾਜਪਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੇ ਦਿਨ ਸੀਨੀਅਰ ਭਾਜਪਾ ਨੇਤਾ ਸ੍ਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹਮਲਾ ਕੀਤਾ ਗਿਆ ਹੈ।
ਇਸ ਮੌਕੇ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਬਦਹਾਲੀ ਦੀ ਜਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਦੇ ਸੂਬਾ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਜਗਦੀਪ ਉਜਲਾ, ਪਵਨ ਮਨੋਚਾ, ਮੀਨਾ ਜੋਸ਼ੀ, ਪਰਵੇਸ਼ ਭੱਟੀ, ਰਜਿੰਦਰ ਸ਼ਰਮਾ, ਸ਼੍ਰੀਨੀਵਾਸ, ਰਾਮ ਨਿਵਾਸ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
