ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਲੰਗਰ ਅੱਡਾ ਟੂਟੋਮਜ਼ਾਰਾ ਵਿਖੇ 11 ਤੋਂ 14 ਅਪ੍ਰੈਲ ਨਿਰੰਤਰ ਵਰਤਾਏ ਜਾਣਗੇ-ਬਾਬਾ ਮੱਖਣ ਸਿੰਘ, ਬਾਬਾ ਬਲਬੀਰ ਸਿੰਘ ਸ਼ਾਸਤਰੀ
ਹੁਸ਼ਿਆਰਪੁਰ- ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਟੂਟੋਮਜਾਰਾ ਵਿਖੇ ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਹੋਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਵੱਲੋਂ ਚਲਾਈ ਚਾਲੀ ਨੂੰ ਜਾਰੀ ਰੱਖਦੇ ਹੋਏ ਅੱਡਾ ਟੂਟੋਮਜ਼ਾਰਾ ਵਿਖੇ 11 ਤੋਂ 14 ਅਪ੍ਰੈਲ ਤੱਕ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਉਨਾਂ ਦੱਸਿਆ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਲਈ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਵਿਸਾਖੀ ਤੇ ਹਰ ਸਾਲ ਗੁਰੂ ਕਾ ਲੰਗਰ ਲਗਾਇਆ ਕਰਦੇ ਸਨ। ਇਸੇ ਪ੍ਰਥਾ ਨੂੰ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਵੀ ਜਾਰੀ ਰੱਖਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ 13 ਅਪ੍ਰੈਲ ਦਿਨ ਐਤਵਾਰ ਨੂੰ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਆਖੰਡ ਜਾਪਾਂ ਦੇ ਭੋਗ ਤੋਂ ਬਾਅਦ ਸਵੇਰੇ 11.30 ਤੋਂ 2 ਵਜੇ ਤੱਕ ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਕਥਾ ਕੀਰਤਨ ਰਾਹੀਂ ਇਸ ਦਿਨ ਦੀ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ। ਸੰਤ ਬਾਬਾ ਮੱਖਣ ਸਿੰਘ ਜੀ ਸੰਗਤਾਂ ਨੂੰ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਵਾਉਂਦੇ ਹੋਏ ਉਸ ਸਰਬ ਸ਼ਕਤੀਮਾਨ ਪਰਮਾਤਮਾ ਨਾਲ ਜੋੜਨਗੇ, ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈ। ਇਸ ਦਿਨ ਕੁਟੀਆ ਵਿਖੇ ਵੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ