ਮੁਸਲਿਮ ਭਾਈਚਾਰੇ ਵੱਲੋਂ ਵਕਫ ਸੋਧ ਬਿਲ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਮਿਲਿਆ ਕੌਮੀ ਇਨਸਾਫ ਮੋਰਚੇ ਦਾ ਸਮਰਥਨ

ਐਸ ਏ ਐਸ ਨਗਰ, 10 ਅਪ੍ਰੈਲ- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵਕਫ ਸੋਧ ਬਿਲ ਦੇ ਖ਼ਿਲਾਫ਼ ਮੁਸਲਿਮ ਭਾਈਚਾਰੇ ਵੱਲੋਂ ਭਲਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਕੌਮੀ ਇਨਸਾਫ ਮੋਰਚੇ ਦਾ ਸਮਰਥਨ ਮਿਲ ਗਿਆ ਹੈ।

ਐਸ ਏ ਐਸ ਨਗਰ, 10 ਅਪ੍ਰੈਲ- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵਕਫ ਸੋਧ ਬਿਲ ਦੇ ਖ਼ਿਲਾਫ਼ ਮੁਸਲਿਮ ਭਾਈਚਾਰੇ ਵੱਲੋਂ ਭਲਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਕੌਮੀ ਇਨਸਾਫ ਮੋਰਚੇ ਦਾ ਸਮਰਥਨ ਮਿਲ ਗਿਆ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਸਲਿਮ ਭਾਈਚਾਰੇ ਦੇ ਆਗੂ ਡਾ. ਅਨਵਰ ਹੁਸੈਨ ਨੇ ਦੱਸਿਆ ਕਿ ਇਸ ਸੰਬੰਧੀ ਭਾਈਚਾਰੇ ਦਾ ਇੱਕ ਵਫਦ ਕੌਮੀ ਇਨਸਾਫ ਮੋਰਚੇ ਵਿਚ ਜਾ ਕੇ ਮੋਰਚੇ ਦੇ ਆਗੂਆਂ ਨੂੰ ਮਿਲਿਆ ਸੀ ਅਤੇ ਉਹਨਾਂ ਤੋਂ ਭਲਕੇ ਦਿੱਤੇ ਜਾ ਰਹੇ ਰੋਸ ਧਰਨੇ ਵਾਸਤੇ ਸਮਰਥਨ ਮੰਗਿਆ ਸੀ, ਜਿਸ ’ਤੇ ਮੋਰਚੇ ਦੇ ਆਗੂਆਂ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹਨਾਂ ਵੱਲੋਂ ਇਸ ਰੋਸ ਧਰਨੇ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੇ ਘੱਟ ਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਏ ਦਾ ਵਿਰੋਧ ਕੀਤਾ ਜਾਵੇਗਾ।
ਇਸ ਦੌਰਾਨ ਮੁਹਾਲੀ ਦੇ ਡਿਪਟੀ ਮੇਅਰ ਸ੍ਰੀ ਕੁਲਜੀਤ ਸਿੰਘ ਬੇਦੀ ਵੱਲੋਂ ਵੀ ਐਲਾਨ ਕੀਤਾ ਗਿਆ ਹੈ ਕਿ ਉਹ ਭਲਕੇ ਮੁਸਲਿਮ ਭਾਈਚਾਰੇ ਵੱਲੋਂ ਵਕਫ ਸੋਧ ਬਿਲ ਦੇ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦੇ ਖ਼ਿਲਾਫ਼ ਸਮੂਹ ਜਮਹੂਰੀ ਤਾਕਤਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ।