ਖਾਲਸਾ ਕਾਲਜ ਮਾਹਿਲਪੁਰ ਵਿੱਚ ਸਰਪੰਚ ਪੰਚ ਮਿਲਣੀ ਸਮਾਰੋਹ ਯਾਦਗਾਰੀ ਹੋ ਨਿਬੜਿਆ
ਮਾਹਿਲਪੁਰ, 11 ਅਪਰੈਲ- ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੀ ਪ੍ਰਬੰਧਕੀ ਕਮੇਟੀ ਸਿੱਖ ਐਜੂਕੇਸ਼ਨਲ ਕੌਂਸਲ, ਪਿ੍ਰੰਸੀਪਲ ਅਤੇ ਸਟਾਫ਼ ਵੱਲੋਂ ਦਿਹਾਤੀ ਸਮਾਜ ਵਿੱਚ ਸਿੱਖਿਆ ਦੇ ਸੁਧਾਰ ਹਿੱਤ ‘ਪਿੰਡ ਦੀ ਸ਼ਾਨ’ ਪ੍ਰੋਗਰਾਮ ਅਧੀਨ ਕਰਵਾਇਆ ਸਰਪੰਚ ਪੰਚ ਮਿਲਣੀ ਸਮਾਰੋਹ ਅਮਿੱਟ ਪੈੜਾਂ ਛੱਡ ਗਿਆ। ਇਸ ਸਮਾਰੋਹ ਵਿੱਚ ਮਾਹਿਲਪੁਰ ਬਲਾਕ ਦੇ ਲਗਭਗ 155 ਪਿੰਡਾਂ ਤੋਂ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖਾਲਸਾ ਕਾਲਜ ਮਾਹਿਲਪੁਰ ਵਰਗੀਆਂ ਪੁਰਾਣੀਆਂ ਵਿਦਿਅਕ ਸੰਸਥਾਵਾਂ ਦੁਆਰਾ ਉਚੇਰੀ ਸਿੱਖਿਆ ਨਾਲ ਦਿਹਾਤੀ ਸਮਾਜ ਨੂੰ ਪਾਏ ਜਾ ਰਹੇ ਯੋਗਦਾਨ ਬਾਰੇ ਵਿਚਾਰਾਂ ਕੀਤੀਆਂ।

ਸਮਾਰੋਹ ਮੌਕੇ ਮੁੱਖ ਮਹਿਮਾਨ ਵੱਜੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ ਰਾਜ ਕੁਮਾਰ ਨੇ ਸ਼ਿਰਕਤ ਕੀਤੀ ਜਦਕਿ ਐੱਨਆਰਆਈ ਕਮਿਸ਼ਨ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਸਮਾਰੋਹ ਦੇ ਆਰੰਭ ਮੌਕੇ ਕੌਂਸਲ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਲਈ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਖਾਲਸਾ ਕਾਲਜ ਮਾਹਿਲਪੁਰ ਵੱਲੋਂ ਇਲਾਕੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਨੇ ਪੰਚਾਇਤੀ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਕਾਲਜ ਦੇ ਇਤਿਹਾਸ ਅਤੇ ਵਰਤਮਾਨ ਬਾਰੇ ਜਾਣੂੰ ਕਰਵਾਇਆ।
ਉਨ੍ਹਾਂ ਕਾਲਜ ਵੱਲੋਂ ਸਿੱਖਿਆ, ਖੇਡਾਂ, ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਚਰਚਾ ਕਰਦਿਆਂ ਕਿਹਾ ਕਿ ਮਿਸ਼ਨਰੀ ਭਾਵਨਾ ਨਾਲ 1946 ਤੋਂ ਗਤੀਸ਼ੀਲ ਇਸ ਸੰਸਥਾ ਦੇ ਨਵੇਂ ਸੈਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਹੈ। ਉਨ੍ਹਾਂ ਕਾਲਜ ਵਿੱਚ ਚੱਲਦੀਆਂ ਵਜੀਫਾ ਰਾਸ਼ੀ ਸਕੀਮਾਂ ਸਮੇਤ ਹਰ ਵਰਗ ਦੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਮਿਲਦੀਆਂ ਰਿਆਇਤਾਂ ਅਤੇ ਅਗਲੇ ਸੈਸ਼ਨ ਤੋਂ ਦਾਖਿਲ ਹੋਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਸਹੂਲਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਅਹੁਦੇਦਾਰਾਂ ਅਤੇ ਮਿਸ਼ਨਰੀ ਸੰਸਥਾਵਾਂ ਦਾ ਸਹਿਯੋਗ ਹੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਸਕਦਾ ਹੈ।
ਇਸ ਮੌਕੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਡਾ ਰਾਜ ਕੁਮਾਰ ਨੇ ਕਿਹਾ ਕਿ ਖਾਲਸਾ ਕਾਲਜ ਮਾਹਿਲਪੁਰ ਦੀ ਇਲਾਕੇ ਨੂੰ ਵੱਡੀ ਦੇਣ ਹੈ ਜਿਥੋਂ ਪੜ੍ਹੇ ਵਿਦਿਆਰਥੀਆਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਖੂਬ ਨਾਮਣਾ ਖੱਟਿਆ ਹੈ। ਉਨ੍ਹਾਂ ਸੰਸਥਾ ਦੇ ਵਿਕਾਸ ਕੰਮਾਂ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸਮਾਰੋਹ ਮੌਕੇ ਐੱਨਆਰਆਈ ਦਲਜੀਤ ਸਿੰਘ ਸਹੋਤਾ ਨੇ ਆਪਣੇ ਵਿਦਿਆਰਥੀ ਜੀਵਨ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਸੰਸਥਾ ਦੀ ਹੋਰ ਬਿਹਤਰੀ ਲਈ ਇਲਾਕਾ ਵਾਸੀਆਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ , ਸ ਗੁਰਮੀਤ ਸਿੰਘ ਕਾਲੇਵਾਲ ਫੱਤੂ ਅਤੇ ਹਰਭਜਨ ਸਿੰਘ ਨੀਤਪੁਰ ਨੇ ਕਾਲਜ ਦੀਆਂ ਵੱਖ ਵੱਖ ਖੇਤਰਾਂ ਵਿਚਲੀਆਂ ਪ੍ਰਾਪਤੀਆਂ ਬਾਰੇ ਵਿਚਾਰ ਪੇਸ਼ ਕੀਤੇ।
ਸਮਾਰੋਹ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਲਖਵਿੰਦਰ ਕੌਰ, ਪਲਵਿੰਦਰ ਕੌਰ ਅਤੇ ਜੈ ਸ਼ਰਮਾ ਨੇ ਸਭਿਆਚਾਰਕ ਗੀਤ ਪੇਸ਼ ਕੀਤੇ। ਇਸ ਮੌਕੇ ਹਾਜ਼ਰ ਪਤਵੰਤਿਆਂ ਨੂੰ ਕਾਲਜ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਰੋਹ ਮੌਕੇ ਮੰਚ ਦੀ ਕਾਰਵਾਈ ਡਾ. ਜੇ ਬੀ ਸੇਖੋਂ ਨੇ ਚਲਾਈ।
ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸੀਨੀਅਰ ਉੱਪ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ, ਖਜ਼ਾਨਚੀ ਵੀਰਇੰਦਰ ਸ਼ਰਮਾ, ਜਸਪ੍ਰੀਤ ਸਿੰਘ ਖੜੌਦੀ, ਗੁਰਦਿਆਲ ਸਿੰਘ ਕਹਾਰਪੁਰ, ਸਮਾਜ ਸੇਵੀ ਗੋਲਡੀ ਸਿੰਘ ਸਰਪੰਚ ਬੀਹੜਾਂ, ਸੁਖਦੇਵ ਸਿੰਘ ਬੰਬੇਲੀ, ਸਰਪੰਚ ਕਮਲਦੀਪ ਕੌਰ, ਨਗਰ ਪੰਚਾਇਤ ਦੇ ਪ੍ਰਧਾਨ ਦਵਿੰਦਰ ਸਿੰਘ ਸੈਣੀ, ਪ੍ਰੋ ਜਸਵਿੰਦਰ ਸਿੰਘ, ਪ੍ਰੋ ਤਜਿੰਦਰ ਸਿੰਘ, ਡਾ ਵਰਿੰਦਰ ਆਜ਼ਾਦ ਸਮੇਤ ਕਾਲਜ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼, ਵਿਦਿਆਰਥੀ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਹਾਜ਼ਰ ਸਨ।