ਪੁਲੀਸ ਵਲੋਂ ਵਾਰਦਾਤ ਦੇ ਕੁਝ ਘੰਟਿਆਂ ਵਿੱਚ ਚੋਰ ਕਾਬੂ

ਰਾਜਪੁਰਾ, 11 ਅਪ੍ਰੈਲ- ਰਾਜਪੁਰਾ ਦੇ ਇੱਕ ਮੰਦਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਚੋਰਾਂ ਨੂੰ ਕੁਝ ਘੰਟਿਆਂ ਵਿੱਚ ਕਾਬੂ ਕਰਕੇ ਚੋਰੀ ਦਾ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਰਾਜਪੁਰਾ, 11 ਅਪ੍ਰੈਲ- ਰਾਜਪੁਰਾ ਦੇ ਇੱਕ ਮੰਦਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਚੋਰਾਂ ਨੂੰ ਕੁਝ ਘੰਟਿਆਂ ਵਿੱਚ ਕਾਬੂ ਕਰਕੇ ਚੋਰੀ ਦਾ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਮੰਦਰ ਵਿੱਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੰਦਰ ਦੇ ਪ੍ਰਧਾਨ ਅਸ਼ੋਕ ਚਾਵਲਾ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ, ਜਿਸ 'ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਮੰਦਰ ਵਿੱਚ ਚੋਰੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਚ ਓ ਸ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਚੋਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਕਾਰਤਿਕ, ਰਾਹੁਲ ਕੁਮਾਰ ਅਤੇ ਰਵੀ ਕੁਮਾਰ ਸਾਰੇ ਵਾਸੀ ਰਾਜਪੁਰਾ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਬੀ ਐਨ ਐਸ ਦੀ ਧਾਰਾ 331(4), 305 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।