ਫਰੈਂਡਜ਼ ਸਪੋਰਟਸ ਅਤੇ ਹੋਲ ਵੈਲਫੇਅਰ ਸੁਸਾਇਟੀ ਵਲੋਂ 5ਵਾਂ ਖੂਨਦਾਨ ਕੈਂਪ 12 ਨੂੰ

ਐਸ ਏ ਐਸ ਨਗਰ, 11 ਅਪ੍ਰੈਲ- ਫਰੈਂਡਜ਼ ਸਪੋਰਟਸ ਅਤੇ ਹੋਲ ਵੈਲਫੇਅਰ ਸੁਸਾਇਟੀ ਵਲੋਂ 5ਵਾਂ ਖੂਨਦਾਨ ਕੈਂਪ 12 ਅਪ੍ਰੈਲ ਨੂੰ ਜੀਓ ਸਟਾਰ ਹਸਪਤਾਲ, ਸੈਕਟਰ 82, ਐਸ ਏ ਐਸ ਨਗਰ (ਮੁਹਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਮਰਹੂਮ ਡਾ. ਐਸ ਐਸ ਗਿੱਲ (ਸਾਬਕਾ ਉਪ ਕੁਲਪਤੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ), ਮਰਹੂਮ ਕੌਂਸਲਰ ਸ੍ਰ ਅਮਰੀਕ ਸਿੰਘ ਤਹਿਸੀਲਦਾਰ ਅਤੇ ਸਰਦਾਰਨੀ ਮਨਜੀਤ ਕੌਰ ਨੂੰ ਸਮਰਪਿਤ ਹੋਵੇਗਾ।

ਜੀਓ ਸਟਾਰ ਦੇ ਹਸਪਤਾਲ ਦੇ ਡਾਇਰੈਕਟਰ ਜੋਆਇ ਦੀਪ ਦਾਸ ਗੁਪਤਾ ਨੇ ਦੱਸਿਆ ਹੈ ਕਿ ਇਸ ਮੌਕੇ ਡਾ. ਰਾਜ ਬਹਾਦਰ, ਸਾਬਕਾ ਉਪ ਕੁਲਪਤੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਮੁੱਖ ਮਹਿਮਾਨ ਹੋਣਗੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੈਂਮ ਸੈਲ ਵਿਭਾਗ ਦੇ ਚੇਅਰਪਰਸਨ ਡਾ. ਸੀਮਾ ਰਾਏ, ਡਾ. ਅਮਨਦੀਪ ਸਿੰਘ ਪ੍ਰਿੰਸੀਪਲ ਫਿਜ਼ੀਓਥਰੈਪੀ ਵਿਭਾਗ ਚਿਤਕਾਰਾ ਯੂਨੀਵਰਸਿਟੀ ਅਤੇ ਸ੍ਰ ਹਰਪ੍ਰੀਤ ਸਿੰਘ ਐਡਵੋਕੇਟ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।
ਸੁਸਾਇਟੀ ਦੇ ਜਨਰਲ ਸਕੱਤਰ ਅਰਵਿੰਦਰਪਾਲ ਸਿੰਘ ਤੇ ਸਕੱਤਰ ਜਸਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਬਲੱਡ ਬੈਂਕ ਸੁਸਾਇਟੀ ਪੀ ਜੀ ਆਈ ਚੰਡੀਗੜ੍ਹ ਵਲੋਂ ਖੂਨਦਾਨੀਆਂ ਤੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ। ਸ. ਹਰਵਿੰਦਰ ਸਿੰਘ ਸਿੱਧੂ ਐਡਵੋਕੇਟ, ਇੰਜ. ਸਤਿੰਦਰਪਾਲ ਸਿੰਘ, ਇੰਜ. ਜੁਗਵਿੰਦਰ ਸਿੰਘ, ਇੰਜ. ਸੁਦੀਪ ਸਿੰਘ, ਇੰਜ ਜਸਪ੍ਰੀਤ ਸਿੰਘ, ਸ ਦਵਿੰਦਰ ਸਿੰਘ, ਸ ਸਤਿਕਾਰਜੀਤ ਸਿੰਘ, ਸ ਹਰਦੀਪ ਸਿੰਘ, ਮੈਡਮ ਸੰਤੋਸ਼, ਸ ਨਰਿੰਦਰ ਸਿੰਘ ਨੇ ਕਿਹਾ ਕਿ ਸੰਸਥਾ ਵਲੋਂ ਇਸ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਲਈ ਆਪਣੇ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਖੂਨ ਦਾਨ ਲਈ ਪ੍ਰੇਰਿਤ ਕੀਤਾ ਜਾ ਸਕੇ।