ਵਿਰਸਾ ਸੰਭਾਲ ਗੱਤਕਾ ਮੁਕਾਬਲੇ 2025 ਦੇ ਸਾਰੇ ਪ੍ਰਬੰਧ ਮੁਕੰਮਲ : ਅਕਵਿੰਦਰ ਸਿੰਘ ਗੋਸਲ
ਐਸ ਏ ਐਸ ਨਗਰ, 11 ਅਪ੍ਰੈਲ- ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੀ ਜਿਲਾ ਐਸ ਏ ਐਸ ਨਗਰ ਇਕਾਈ ਜਿਲਾ ਗਤਕਾ ਐਸੋਸੀਏਸ਼ਨ (ਰਜਿ) ਐਸ ਏ ਐਸ ਨਗਰ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਫੇਜ਼ 8 ਮੁਹਾਲੀ ਵਿਖੇ ਕਰਵਾਏ ਜਾ ਰਹੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 2025 ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਗਤਕਾ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਪ੍ਰਬੰਧਕ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਵਾਲੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ 8 ਚੋਟੀ ਦੀਆਂ ਟੀਮਾਂ ਭਾਗ ਲੈਣਗੀਆਂ, ਜਿਹਨਾਂ ਨੂੰ ਗਤਕੇ ਨੂੰ ਉਤਸ਼ਾਹਿਤ ਕਰਨ ਲਈ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਟੀਮਾਂ ਦੇ ਗਰੁੱਪ ਪ੍ਰਦਰਸ਼ਨ ਮੁਕਾਬਲੇ ਅਤੇ ਵਿਅਕਤੀਗਤ ਫਰੀ ਸੋਟੀ ਮੁਕਾਬਲੇ ਹੋਣਗੇ। ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ ਤੋਂ ਗੁਰਦੁਆਰਾ ਅੰਬ ਸਾਹਿਬ, ਫੇਜ਼ 8 ਮੁਹਾਲੀ ਤੱਕ ਮਹੱਲਾ ਸਜਾਇਆ ਜਾਵੇਗਾ।
ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਸਫਲਤਾ ਲਈ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ, ਉਪ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਵਿੱਤ ਸਕੱਤਰ ਅਮਰਜੀਤ ਸਿੰਘ, ਹਰਮਨਜੋਤ ਸਿੰਘ ਜੰਡਪੁਰ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਤਲਵਿੰਦਰ ਸਿੰਘ ਦੇਸੂਮਾਜਰਾ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ ਭਿੰਦਾ ਸਰਪੰਚ ਅਤੇ ਦਰਸ਼ਨ ਸਿੰਘ ਦਰਸੀ ਹਾਜ਼ਰ ਸਨ।