ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ ਪੰਜਾਬ : ਕੁਲਵੰਤ ਸਿੰਘ

ਐਸ ਏ ਐਸ ਨਗਰ, 11 ਅਪ੍ਰੈਲ- ਹਲਕਾ ਵਿਧਾਇਕ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ ਅਤੇ ਪੰਜਾਬ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।

ਐਸ ਏ ਐਸ ਨਗਰ, 11 ਅਪ੍ਰੈਲ- ਹਲਕਾ ਵਿਧਾਇਕ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ ਅਤੇ ਪੰਜਾਬ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। 
ਸਰਕਾਰੀ ਮਿਡਲ ਸਕੂਲ ਪਿੰਡ ਰਾਏਪੁਰ ਕਲਾਂ ਦੀ ਨਵੀਂ ਬਣਾਈ ਗਈ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨਵੇਂ ਬਣਾਏ ਸਮਾਰਟ ਕਲਾਸ ਰੂਮ ਅਤੇ ਪਿੰਡ ਮੋਟੇ ਮਾਜਰਾ ਦੇ ਸਰਕਾਰੀ ਸਕੂਲ ਵਿੱਚ ਬਣਾਏ ਗਏ ਸਮਾਰਟ ਕਲਾਸਰੂਮ ਅਤੇ ਚਾਰਦੁਆਰੀ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਹੀ ਮੰਤਰੀਆਂ, ਵਿਧਾਇਕਾਂ, ਅਤੇ ਆਫਿਸਰ ਲੋਬੀ ਨੂੰ ਨਾ ਸਿਰਫ ਹਰੀ ਝੰਡੀ ਦਿੱਤੀ ਹੋਈ ਹੈ, ਬਲਕਿ ਥਾਪੀ ਵੀ ਦਿੱਤੀ ਹੋਈ ਹੈ ਕਿ ਪੰਜਾਬ ਦੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਹੀਲੇ ਸਫਲਤਾ ਪੂਰਵਕ ਅੱਗੇ ਵਧਾਇਆ ਜਾਵੇ।
ਉਹਨਾਂ ਕਿਹਾ ਕਿ ਹਲਕੇ ਵਿਚਲੇ ਵੱਖ-ਵੱਖ ਸਕੂਲਾਂ ਦੇ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਅਤੇ ਪੂਰੇ ਹੋ ਚੁੱਕੇ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਉਹ ਵੱਖ ਵੱਖ ਪਿੰਡਾਂ ਵਿਚਲੇ ਸਕੂਲਾਂ ਦਾ ਦੌਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ ਵਿਦਿਆਰਥੀਆਂ, ਅਧਿਆਪਕ ਸਾਹਿਬਾਨ, ਮੁੱਖ ਅਧਿਆਪਕ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੇ ਚਿਹਰਿਆਂ ਉੱਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਤੋਂ ਇਹ ਸਾਫ ਝਲਕ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਉੱਤੇ ਪੰਜਾਬ ਵਿੱਚ ਸਫਲਤਾ ਪੂਰਵਕ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਡੀ ਈ ਓ ਪ੍ਰਾਇਮਰੀ ਦਰਸ਼ਨਜੀਤ ਸਿੰਘ ਡੀ ਈ ਓ ਸੈਕੰਡਰੀ ਡਾਕਟਰ ਗਿੰਨੀ ਦੁੱਗਲ, ਹੈਡ ਟੀਚਰ ਅੰਜਨਾ, ਲਖਵੀਰ ਸਿੰਘ ਸਰਪੰਚ, ਹਰਗੋਬਿੰਦ ਸਿੰਘ, ਅਵਤਾਰ ਸਿੰਘ ਮੌਲੀ, ਜਥੇਦਾਰ ਬਲਵੀਰ ਸਿੰਘ ਸਰਪੰਚ ਬੈਰਮਪੁਰ, ਕਰਮਜੀਤ ਕੌਰ ਸਰਪੰਚ ਮੋਟੇ ਮਾਜਰਾ, ਗੁਰਸੇਵਕ ਸਿੰਘ ਸਰਪੰਚ ਮੌਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਬਲਵੀਰ ਸਿੰਘ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾ, ਹਰਪਾਲ ਸਿੰਘ ਚੰਨਾ ਸਾਬਕਾ ਕੌਂਸਲਰ, ਹਰਮੀਤ ਸਿੰਘ, ਹਰਪਾਲ ਸਿੰਘ ਗਰੇਵਾਲ, ਰਣਜੀਤ ਸਿੰਘ ਭਾਗੋਮਾਜਰਾ, ਗੁਰਨਾਮ ਸਿੰਘ ਮੋਟੇ ਮਾਜਰਾ, ਬਲਵਿੰਦਰ ਸਿੰਘ, ਗੁਰਵੰਤ ਸਿੰਘ ਬਿੱਲਾ, ਕਰਮਜੀਤ ਗਿਰ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਮੌਲੀ, ਬਲਵਿੰਦਰ ਸਿੰਘ, ਹਰਨੂਰ ਸਿੰਘ, ਬਲਜੀਤ ਸਿੰਘ ਹੈਪੀ, ਗੁਰਪਾਲ ਸਿੰਘ, ਨਵਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।