ਸਿੱਖਿਆ ਕ੍ਰਾਂਤੀ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਆਪ ਸਰਕਾਰ
ਐਸ ਏ ਐਸ ਨਗਰ, 11 ਅਪ੍ਰੈਲ- ਭਾਜਪਾ ਮੰਡਲ 2 ਦੇ ਪ੍ਰਧਾਨ ਰਮਨ ਸੈਲੀ ਨੇ ਪੰਜਾਬ ਦੀ ਆਪ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਬਾਰੇ ਕਿਹਾ ਹੈ ਕਿ ਆਪ ਸਰਕਾਰ ਸਰਕਾਰੀ ਸਕੂਲਾਂ ਵਿੱਚ ਪਖਾਨਿਆਂ ਦੀ ਮੁਰੰਮਤ ਦੇ ਕੰਮ ਨੂੰ ਸਿੱਖਿਆ ਕ੍ਰਾਂਤੀ ਕਹਿ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਕੇਂਦਰ ਸਰਕਾਰ ਤੋਂ ਆ ਰਹੇ ਹਨ, ਪਰ ਸੂਬਾ ਸਰਕਾਰ ਨੇ ਸਕੂਲਾਂ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਆਗੂ ਬਾਥਰੂਮਾਂ ਅਤੇ ਚਾਰਦੀਵਾਰੀਆਂ ਦੀ ਮੁਰੰਮਤ ਵਰਗੇ ਸਧਾਰਨ ਕੰਮਾਂ ਨੂੰ ਸਿੱਖਿਆ ਕ੍ਰਾਂਤੀ ਵਜੋਂ ਪੇਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕੋਈ ਨਵਾਂ ਸਕੂਲ ਬਣਿਆ ਹੁੰਦਾ ਜਾਂ ਸਕੂਲ ਵਿੱਚ ਇੱਕ ਕਮਰਾ ਬਣਾਇਆ ਜਾਂਦਾ ਤਾਂ ਉਦਘਾਟਨ ਦਾ ਕੋਈ ਅਰਥ ਹੋਣਾ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਵਿੱਚ ਸੁਧਾਰ ਲਿਆਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਅੱਜ ਵੀ ਪੰਜਾਬ ਵਿੱਚ ਬਹੁਤ ਸਾਰੇ ਸਕੂਲ ਅਜਿਹੇ ਹਨ ਜਿੱਥੇ ਅਧਿਆਪਕ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੀ ਹੈ ਜਦੋਂਕਿ ਸਰਕਾਰ ਨੂੰ ਪਹਿਲਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰਾ ਕਰਨਾ ਚਾਹੀਦਾ ਹੈ।