ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ: ਬਲਬੀਰ ਸਿੰਘ ਸਿੱਧੂ

ਐਸ ਏ ਐਸ ਨਗਰ, 11 ਅਪ੍ਰੈਲ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿੱਚ ਮੁਹਾਲੀ ਹਲਕੇ ਦੇ ਪਿੰਡ ਸੰਭਾਲਕੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਮੂੰਹ ਤੋੜ ਜਵਾਬ ਦੇਵੇਗੀ।

ਮੁਹਾਲੀ ਦੇ ਵਿਕਾਸ ਵੱਲ ਲੋਕਾਂ ਦਾ ਧਿਆਨ ਕੇਂਦਰਿਤ ਕਰਦਿਆਂ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੋਈ ਵੀ ਨਵਾਂ ਪ੍ਰੋਜੈਕਟ ਨਹੀਂ ਲਾਇਆ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਮੁਹਾਲੀ ਨੂੰ ਇੱਕ ਵਿਕਸਿਤ ਜ਼ਿਲ੍ਹਾ ਬਣਾਉਣ ਲਈ ਦਿਨ ਰਾਤ ਕੰਮ ਕੀਤਾ ਹੈ ਅਤੇ ਹੁਣ ਇਹ ਫੋਟੋਜੀਵੀ ਸਰਕਾਰ ਇਸ ਨੂੰ ਬਰਬਾਦ ਕਰਨ ਵਿੱਚ ਲੱਗੀ ਹੋਈ ਹੈ। ਸਾਬਕਾ ਸਿਹਤ ਮੰਤਰੀ ਨੇ ਸੂਬੇ ਦੇ ਸਿਹਤ ਵਿਭਾਗ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਾਡੇ ਵਲੋਂ ਬਣਾਏ ਗਏ ਹਸਪਤਾਲ, ਡਿਸਪੈਂਸਰੀ ਹੁਣ ਖੰਡਰ ਵਿੱਚ ਤਬਦੀਲ ਹੋ ਰਹੇ ਹਨ ਅਤੇ ਸੂਬਾ ਸਰਕਾਰ ਇਸ ਉੱਤੇ ਬਿਲਕੁਲ ਧਿਆਨ ਨਹੀਂ ਦੇ ਰਹੀ ਹੈ।
ਉਨ੍ਹਾਂ ਕਿਹਾ, ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਕੋਲੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ, ਕਿਉਂਕਿ ਜਿਨ੍ਹਾਂ ਦਾਅਵਿਆਂ ਅਤੇ ਵਾਅਦਿਆਂ ਦੇ ਸਹਾਰੇ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਸੂਬੇ ਦੀ ਸੱਤਾ ਸੰਭਾਲੀ ਸੀ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹਰਾ ਕੇ ਚੰਗੀ ਤਰ੍ਹਾਂ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।