ਮੁਹਾਲੀ ਵਿੱਚ ਜੰਗਲੀ ਬਾਂਦਰਾਂ ਦਾ ਖੌਫ਼ ਵਧਿਆ, ਫੇਜ਼ 2 ਵਿੱਚ ਮਹਿਲਾ ਡਾਕਟਰ ਨੂੰ ਵੱਢਿਆ
ਐਸ ਏ ਐਸ ਨਗਰ, 11 ਅਪ੍ਰੈਲ- ਮੁਹਾਲੀ ਵਿੱਚ ਜੰਗਲੀ ਬਾਂਦਰਾਂ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਘਟਨਾ ਮੁਹਾਲੀ ਦੇ ਫੇਜ਼ 2 ਵਿੱਚ ਹੋਈ ਹੈ। ਇਸ ਵਿੱਚ ਇੱਕ ਜੰਗਲੀ ਬਾਂਦਰ ਵਲੋਂ ਫੇਜ਼ 2 ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦੇ ਡਾਕਟਰ ਹਰਕੋਮਲ ਨੂੰ ਵੱਢ ਕੇ ਜ਼ਖਮੀ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸਤਨਾਮ ਦਾਊਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ, ਫੇਜ਼ 6, ਵਿਖੇ ਲਿਜਾਇਆ ਗਿਆ ਸੀ ਪਰ ਹਲਕਾਅ ਦੇ ਟੀਕੇ ਲਗਾਉਣ ਲਈ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਬਾਂਦਰ ਪਹਿਲਾਂ ਵੀ ਇਲਾਕੇ ਵਿੱਚ ਲੋਕਾਂ ਨੂੰ ਵੱਢ ਚੁੱਕਾ ਹੈ ਅਤੇ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ।
ਉਹਨਾਂ ਕਿਹਾ ਕਿ ਇਸ ਬਾਂਦਰ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਸਰਕਾਰੀ ਅਧਿਕਾਰੀਆਂ ਕੋਲ ਕੀਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਕਿਸੇ ਵੀ ਵਿਭਾਗ ਵਲੋਂ ਕੋਈ ਵੀ ਕਾਰਵਾਈ ਨਹੀਂ ਹੋਈ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਹੀ ਇਸ ਜੰਗਲੀ ਬਾਂਦਰ ਨੂੰ ਫੜਿਆ ਜਾਵੇ ਤਾਂ ਜੋ ਲੋਕ ਰਾਹਤ ਮਹਿਸੂਸ ਕਰ ਸਕਣ।