13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ- ਸੰਤ ਗੁਰਚਰਨ ਸਿੰਘ ਪੰਡਵਾਂ

ਹੁਸ਼ਿਆਰਪੁਰ/ਫਗਵਾੜਾ- ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਵਿਖੇ ਕਰਵਾਇਆ ਜਾਵੇਗਾ।

ਹੁਸ਼ਿਆਰਪੁਰ/ਫਗਵਾੜਾ- ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਵਿਖੇ ਕਰਵਾਇਆ ਜਾਵੇਗਾ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਗੁਰਚਰਨ ਸਿੰਘ ਪੰਡਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਇੱਕ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ ਕਰਵਾਇਆ ਜਾਵੇਗਾ, ਜਿਸ ਵਿੱਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ|
 ਜਿਸ ਤੋਂ ਬਾਅਦ ਪ੍ਰਮੁੱਖ ਕੀਰਤਨੀ ਜਥੇ, ਰਾਗੀ ਢਾਡੀ, ਕਵੀਸ਼ਰ ਕੀਰਤਨ, ਕਥਾ ਵਿਚਾਰਾਂ ਅਤੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਕਵੀਸ਼ਰ ਜਗਦੀਪ ਸਿੰਘ ਵੜੈਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ; ਇਸ ਮੌਕੇ ਸੰਗਤ ਨੂੰ ਭੰਡਾਰਾ ਲਗਾਤਾਰ ਵੰਡਿਆ ਜਾਵੇਗਾ।