ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਨਵੇਂ ਬਣੇ ਕਮਰੇ ਦਾ ਉਦਘਾਟਨ।

ਨਵਾਂਸ਼ਹਿਰ- ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅੱਜ ਮਿਤੀ 11 ਅਪ੍ਰੈਲ 2015 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਅਮਰਗੜ੍ਹ ਬਲਾਕ ਨਵਾਂ ਸ਼ਹਿਰ- 1 ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਸ੍ਰੀ ਲਲਿਤ ਕੁਮਾਰ ਪਾਠਕ ਬੱਲੂ ਪ੍ਰਧਾਨ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵਲੋਂ ਕੀਤਾ ਗਿਆ|

 ਇਸ ਮੌਕੇ ਤੇ ਸ਼੍ਰੀ ਪਾਠਕ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਹੁਤ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ ।ਇਸ ਸਮੇਂ ਤੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਸਕੂਲਾਂ ਵਿੱਚ ਖਾਲੀ ਪਈਆਂ ਪੋਸਟਾਂ ਭਰਨ ਲਈ ਨਵੀਂ ਭਰਤੀ ਕਰ ਰਹੀ। ਇਸ ਮੌਕੇ ਤੇ ਸਕੂਲ ਮੁਖੀ ਸ੍ਰੀ ਨਿਰਮਲ ਕੁਮਾਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ । 
ਬੀ •ਐਨ •ਓ ਸ਼੍ਰੀ ਰਮਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖਲ ਕਰਵਾ ਕੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸ੍ਰੀ ਰਾਵਲ ਸਿੰਘ ਰਿਟਾਇਰਡ ਪ੍ਰਿੰਸੀਪਲ ਵੱਲੋ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਪਿੰਡ ਦੀ ਨਵੀਂ ਬਣੀ ਪੰਚਾਇਤ ਦਾ ਸਕੂਲ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। 
ਇਸ ਮੌਕੇ ਤੇ ਸ਼੍ਰੀ ਅਸ਼ਵਨੀ ਕੁਮਾਰ, ਸ਼੍ਰੀ ਹੰਸ ਰਾਜ, ਬਿੰਦੂ ਬਾਲਾ, ਬਲਵੀਰ ਕੁਮਾਰ, ਨਰਿੰਦਰ ਕੌਰ, ਬਲਜੀਤ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਪੁਸ਼ਪਾਰਾਣੀ ਸਾਰੇ ਅਧਿਆਪਕ ਪਰਮਜੀਤ ਕੌਰ ਸਰਪੰਚ, ਬਲਜਿੰਦਰ ਸਿੰਘ ,ਮਨਪ੍ਰੀਤ ਸਿੰਘ, ਪਰਮਜੀਤ ਲਾਲ, ਪਰਮਜੀਤ ਕੌਰ ਸਤਨਾਮ ਸਿੰਘ, ਰਾਜ ਰਾਣੀ, ਜਤਿੰਦਰ ਸਿੰਘ, ਬਲਵੀਰ ਕੌਰ, ਬਲਿਹਾਰ ਸਿੰਘ ਸਾਰੇ ਪੰਚ ਅਤੇ ਮਲਕੀਤ ਸਿੰਘ ਸਰਪੰਚ ਭੰਗਲ ਕਲਾਂ ਅਤੇ ਹੋਰ ਪਿੰਡ ਤੋਂ ਪਤਵੰਤੇ ਸੱਜਣ ਹਾਜ਼ਰ ਸਨ ।