ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ 12 ਨੂੰ।

ਨਵਾਂਸ਼ਹਿਰ- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ 12 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਚ ਹੋਵੇਗੀ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਬਜ਼ੁਰਗਾਂ ਨੂੰ ਦਰਪੇਸ਼ ਮੁਸ਼ਕਿਲਾਂ / ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਮੈਂਬਰ ਅਪ੍ਰੈਲ 2024 ਤੋਂ ਮਾਰਚ 2025 ਤੱਕ ਹੋਈਆਂ ਸਾਰੀਆਂ ਮੀਟਿੰਗਾਂ ਵਿਚ ਹਾਜ਼ਰ ਆਉਂਦੇ ਰਹੇ ਹਨ ਉਨ੍ਹਾਂ ਵਿਚੋਂ ਇੱਕ ਮੈਂਬਰ ਨੂੰ ਇਕ ਖੂਬਸੂਰਤ ਲੱਕੀ ਗਿਫ਼ਟ ਦਿੱਤਾ ਜਾਵੇਗਾ। 
ਉਨ੍ਹਾਂ ਵਲੋਂ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਹਾਜ਼ਰ ਆਉਣ ਦੀ ਅਪੀਲ ਕੀਤੀ ਗਈ।