ਗੁਰੂਦੁਆਰਾ ਕਲਗੀਧਰ ਫੇਜ਼ 4 ਦੇ ਸਾਹਮਣੇ ਵਾਲੀ ਥਾਂ ਤੇ ਭਲਕੇ ਆਰੰਭ ਹੋਵੇਗਾ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ

ਐਸ ਏ ਐਸ ਨਗਰ, 12 ਅਪ੍ਰੈਲ: ਗੁਰੂਦੁਆਰਾ ਕਲਗੀਧਰ ਫੇਜ਼ 4 ਦੇ ਸਾਹਮਣੇ ਵਾਲੀ ਥਾਂ 'ਤੇ ਨਵੀਂ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ ਜਿੱਥੇ ਉਚੇਰੀ ਸਿੱਖਿਆ ਤੇ ਸਿਹਤ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਐਸ ਏ ਐਸ ਨਗਰ, 12 ਅਪ੍ਰੈਲ: ਗੁਰੂਦੁਆਰਾ ਕਲਗੀਧਰ ਫੇਜ਼ 4 ਦੇ ਸਾਹਮਣੇ ਵਾਲੀ ਥਾਂ 'ਤੇ ਨਵੀਂ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ ਜਿੱਥੇ ਉਚੇਰੀ ਸਿੱਖਿਆ ਤੇ ਸਿਹਤ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਸਰਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਮੁਹਾਲੀ ਦੇ ਸਾਹਮਣੇ ਵਾਲੀ ਜਗ੍ਹਾ ਵਿੱਚ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਇਮਾਰਤ ਦੀ ਉਸਾਰੀ ਵਾਸਤੇ ਪੰਜ ਪਿਆਰਿਆਂ ਵੱਲੋਂ ਅਰਦਾਸ ਉਪਰੰਤ ਟੱਕ ਲਗਾ ਕੇ ਆਰੰਭਤਾ ਕੀਤੀ ਜਾਵੇਗੀ।