ਸਵਾਈਟ ਕਾਲਜ ਦੇ ਯੂਥ ਫੈਸਟੀਵਲ ਵਿੱਚ ਪਹੁੰਚੇ ਵਿਧਾਨ ਸਭਾ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾ
ਰਾਜਪੁਰਾ, 12 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਐਮ ਐਲ ਏ ਸਰਦਾਰ ਕੁਲਤਾਰ ਸਿੰਘ ਸੰਧਵਾ ਨੇ ਰਾਜਪੁਰਾ ਦੇ ਨਾਲ ਲੱਗਦੇ ਸਵਾਈਟ ਕਾਲਜ ਵਿੱਚ ਆਯੋਜਿਤ ਯੂਥ ਫੈਸਟੀਵਲ ਵਿੱਚ ਸ਼ਿਰਕਤ ਕੀਤੀ।
ਰਾਜਪੁਰਾ, 12 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਐਮ ਐਲ ਏ ਸਰਦਾਰ ਕੁਲਤਾਰ ਸਿੰਘ ਸੰਧਵਾ ਨੇ ਰਾਜਪੁਰਾ ਦੇ ਨਾਲ ਲੱਗਦੇ ਸਵਾਈਟ ਕਾਲਜ ਵਿੱਚ ਆਯੋਜਿਤ ਯੂਥ ਫੈਸਟੀਵਲ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਕਾਲਜ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਪੋਨਟੇਨੀਅਸ 2025 ਦੇ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਪੂਰੇ ਕਾਲਜ ਦੇ ਚਾਰ ਹਾਊਸ ਭਾਗ ਲੈ ਰਹੇ ਹਨ। ਇਸ ਮੌਕੇ ਪਹਿਲੇ ਦੂਜੇ ਤੇ ਤੀਜੇ ਸਥਾਨ ਰਹਿਣ ਵਾਲਿਆਂ ਨੂੰ ਇਨਾਮ ਦਿੱਤੇ ਜਾਣਗੇ।
ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਆਪਣੇ ਕਾਲਜ ਦੇ ਦਿਨ ਯਾਦ ਆ ਗਏ ਕਿ ਕਿਸ ਤਰ੍ਹਾਂ ਅਸੀਂ ਸ਼ਰਾਰਤਾਂ ਅਤੇ ਸੇਵਾ ਕਰਦੇ ਹੋਏ ਅੱਗੇ ਵਧੇ ਸਨ।
ਇਸ ਮੌਕੇ ਉਨ੍ਹਾਂ ਸਵਾਈਟ ਦੇ ਸਟਾਫ ਵੱਲੋਂ ਲਿਖੀ ਇੱਕ ਨੇ ਇੱਕ ਕਿਤਾਬ ਵੀ ਰਿਲੀਜ਼ ਕੀਤੀ। ਇਸ ਮੌਕੇ ਸਵਾਈਟ ਕਾਲਜ ਦੇ ਅਸ਼ੋਕ ਗਰਗ, ਪ੍ਰਤੀਕ ਗਰਗ, ਐੱਸ ਡੀ ਐੱਮ ਰਾਜਪੁਰਾ ਅਵਿਕੇਸ਼ ਗੁਪਤਾ, ਡੀ ਐੱਸ ਪੀ ਸਰਦਾਰ ਮਨਜੀਤ ਸਿੰਘ, ਐਸ ਐਚ ਓ ਬਨੂੜ ਸਰਦਾਰ ਗੁਰਸੇਵਕ ਸਿੰਘ ਅਤੇ ਸਟਾਫ ਮੈਂਬਰ ਹਾਜ਼ਰ ਸਨ।