ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 12 ਅਪ੍ਰੈਲ: ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ -7, ਮੁਹਾਲੀ ਵਿੱਚ ਵਿਸਾਖੀ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਮਹੱਤਵ ਨੂੰ ਦਰਸਾਉਂਦੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਵਿਦਿਆਰਥੀਆਂ ਵੱਲੋਂ ਵਿਸਾਖੀ ਅਤੇ ਡਾ. ਅੰਬੇਦਕਰ ਦੇ ਜਨਮ ਦਿਨ ਦੇ ਮੌਕੇ 'ਤੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਬੱਚਿਆਂ ਨੇ ਪੰਜਾਬੀ ਲੋਕ ਗੀਤਾਂ 'ਤੇ ਅਧਾਰਿਤ ਭੰਗੜੇ ਤੇ ਗਿੱਧਾ ਵਿੱਚ ਭਾਗ ਲਿਆ। ਸਕੂਲ ਦੇ ਯੂ. ਕੇ. ਜੀ. ਦੇ ਵਿਦਿਆਰਥੀਆਂ ਵੱਲੋਂ ਰਵਾਇਤੀ ਪੁਸ਼ਾਕਾਂ ਵਿੱਚ ਰੈਂਪ ਵੋਕ ਅਤੇ ਭੰਗੜਾ ਪੇਸ਼ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਵਿਸਾਖੀ ਉੱਤਰੀ ਭਾਰਤ ਦਾ ਵਿਸ਼ੇਸ਼ ਤਿਉਹਾਰ ਹੈ। ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਦਿਨ ਤੋਂ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ ਅਤੇ ਦੇਸੀ ਮਹੀਨੇ ਦੀ ਸ਼ੁਰੂਆਤ ਵੀ ਇਸੇ ਸੰਗਰਾਂਦ ਵਾਲੇ ਦਿਨ ਤੋਂ ਹੁੰਦੀ ਹੈ। ਵਿਸਾਖੀ ਮੌਕੇ ਗੁਰਦੁਆਰਿਆਂ ਵਿੱਚ ਦੀਵਾਨ ਸਜਾਏ ਜਾਂਦੇ ਹਨ ਅਤੇ ਪਿੰਡਾਂ ਵਿੱਚ ਮੇਲੇ ਲੱਗਦੇ ਹਨ।
ਸਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਮਿਲ ਜੁਲਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੇ ਵਿਰਸੇ ਨਾਲ ਜੁੜੇ ਰਹੀਏ ਤੇ ਬੱਚਿਆਂ ਵਿੱਚ ਭਾਈਚਾਰੇ ਦੀ ਭਾਵਨਾ ਪੈਦਾ ਹੋਵੇ।