ਦਲਵੀਰ ਗੋਲਡੀ ਦੀ ਵਾਪਸੀ: ਆਮ ਆਦਮੀ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ
ਚੰਡੀਗੜ੍ਹ,- ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਦੋਂ ਇਕ ਵੱਡਾ ਮੋੜ ਆਇਆ, ਜਦੋਂ ਦਲਵੀਰ ਗੋਲਡੀ ਨੇ ਮੁੜ ਕਾਂਗਰਸ ਦਾ ਹੱbਥ ਫੜ ਲਿਆ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।

ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਹਾਲਾਤਾਂ ਨੇ ਫੇਰ ਮੋੜ ਲਿਆ ਅਤੇ ਗੋਲਡੀ ਨੇ ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ।
ਇਸ ਮੌਕੇ ’ਤੇ ਰਾਜਾ ਵੜਿੰਗ ਨੇ ਟਵੀਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਨੂੰ ਪਾਰਟੀ ਲਈ ਮਜ਼ਬੂਤੀ ਵਾਲਾ ਕਦਮ ਕਰਾਰ ਦਿੱਤਾ।