ਗ਼ੈਰ-ਕਾਨੂੰਨੀ ਹੋਸਟਲ ਵਿੱਚ ਰੱਖੇ ਸੀ 29 ਬੱਚੇ, 5 ’ਤੇ ਮਾਮਲਾ ਦਰਜ

ਠਾਣੇ, 12 ਅਪਰੈਲ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਸੰਗਠਨ ਵੱਲੋਂ ਚਲਾਏ ਜਾ ਰਹੇ ਇਕ ਅਣਅਧਿਕਾਰਤ ਹੋਸਟਲ ਤੋਂ ਘੱਟੋ-ਘੱਟ 29 ਬੱਚਿਆਂ ਨੂੰ ਬਚਾਇਆ ਗਿਆ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਸ਼ੁੱਕਰਵਾਰ ਨੂੰ ਖਡਾਵਲੀ ਵਿਚ ਇਕ ਰਿਹਾਇਸ਼ੀ ਸੰਸਥਾ ਪਸੈਦਨ ਵਿਕਾਸ ਸੰਸਥਾ ਤੋਂ 20 ਕੁੜੀਆਂ ਅਤੇ ਨੌਂ ਮੁੰਡਿਆਂ ਨੂੰ ਬਚਾਇਆ। ਪੁਲੀਸ ਨੇ ਪੰਜ ਵਿਅਕਤੀਆਂ ਵਿਰੁੱਧ ਬਾਲ ਨਿਆਂ ਐਕਟ 2015 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ।

ਜ਼ਿਕਰਯੋਗ ਹੈ ਕਿ ਚਾਈਲਡ ਹੈਲਪਲਾਈਨ ਨੂੰ ਵੀਰਵਾਰ ਨੂੰ ਇਕ ਸ਼ਿਕਾਇਤ ਮਿਲੀ ਕਿ ਸੰਸਥਾ ਵਿਚ ਬੱਚਿਆਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਹਿਲਾ ਅਤੇ ਬਾਲ ਵਿਕਾਸ ਦਫ਼ਤਰ ਦੀ ਇਕ ਟੀਮ ਨੇ ਪੁਲੀਸ ਦੇ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਸੰਸਥਾ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਦੋਸ਼ਾਂ ਨੂੰ ਸੱਚ ਪਾਇਆ। 
ਛੁਡਾਏ ਗਏ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਵਿੱਚੋਂ ਕੁਝ ਖਡਾਵਲੀ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਵਿੱਚ ਪੜ੍ਹਦੇ ਹਨ। ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਉਨ੍ਹਾਂ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਸਿੱਖਿਆ ਅਧਿਕਾਰੀ ਦੇ ਦਫ਼ਤਰ ਨਾਲ ਤਾਲਮੇਲ ਕਰ ਰਿਹਾ ਹੈ।
ਰਿਲੀਜ਼ ਅਨੁਸਾਰ ਸੰਸਥਾ ਦੇ ਡਾਇਰੈਕਟਰ, ਉਨ੍ਹਾਂ ਦੇ ਦੋ ਪਰਿਵਾਰਕ ਮੈਂਬਰਾਂ ਅਤੇ ਦੋ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਕੁਲੈਕਟਰ ਅਸ਼ੋਕ ਸ਼ਿੰਗਾਰੇ ਨੇ ਕਿਹਾ, “ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਹਮੇਸ਼ਾ ਪ੍ਰਸ਼ਾਸਨ ਦੀ ਤਰਜੀਹ ਰਹੀ ਹੈ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”