
ਉਮੰਗ ਸੀਜ਼ਨ-7 ਸਪੈਸ਼ਲ ਬੱਚਿਆਂ ਦੀ ਜ਼ਿੰਦਗੀ ਵਿੱਚ ਭਰ ਰਿਹੈ ਰੰਗ-ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ- ਸਪੈਸ਼ਲ ਉਲੰਪਿਕ ਭਾਰਤ ਪੰਜਾਬ ਚੈਪਟਰ, ਜਿਲ੍ਹਾ ਸਪੈਸ਼ਲ ਉਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ, ਆਸ਼ਾਦੀਪ ਵੈੱਲਫੇਅਰ ਸੁਸਾਇਟੀ ਅਤੇ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਉਮੰਗ ਸੀਜਨ-7 ਸੱਭਿਆਚਾਰਕ ਮੁਕਾਬਲਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ|
ਹੁਸ਼ਿਆਰਪੁਰ- ਸਪੈਸ਼ਲ ਉਲੰਪਿਕ ਭਾਰਤ ਪੰਜਾਬ ਚੈਪਟਰ, ਜਿਲ੍ਹਾ ਸਪੈਸ਼ਲ ਉਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ, ਆਸ਼ਾਦੀਪ ਵੈੱਲਫੇਅਰ ਸੁਸਾਇਟੀ ਅਤੇ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਉਮੰਗ ਸੀਜਨ-7 ਸੱਭਿਆਚਾਰਕ ਮੁਕਾਬਲਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ|
ਇੱਥੇ ਜੈਂਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਜਲੰਧਰ-ਫਗਵਾੜਾ ਬਾਈਪਾਸ ਵਿਖੇ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਮੁਕਾਬਲੇ ਵਿੱਚ ਅੱਜ ਮੁੱਖ ਮਹਿਮਾਨ ਵਜ੍ਹੋਂ ਆਪ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਅਵਿਨਾਸ਼ ਰਾਏ ਖੰਨਾ ਸਾਬਕਾ ਐੱਮ.ਪੀ. ਤੇ ਵਾਈਸ ਚੇਅਰਮੈਨ ਰੈੱਡ ਕਰਾਸ ਸੁਸਾਇਟੀ ਇੰਡੀਆ ਵੱਲੋਂ ਸ਼ਿਰਕਤ ਕੀਤੀ ਗਈ ਜਿਨ੍ਹਾਂ ਦਾ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵੱਲੋਂ ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਪੈਸ਼ਲ ਬੱਚਿਆਂ ਤੇ ਟੀਚਰ ਟਰੇਨਿੰਗ ਡਿਪਲੋਮਾ ਦੇ ਵਿਦਿਆਰਥੀਆਂ ਵੱਲੋਂ ਗੈਸਟ ਆਈਟਮ ਪੇਸ਼ ਕਰਕੇ ਕੀਤੀ ਗਈ।
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਪੈਸ਼ਲ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਮੌਕੇ ਦੇਣਾ ਸਲਾਹੁਣਯੋਗ ਕਦਮ ਹੈ ਤੇ ਇਸ ਲਈ ਆਸ਼ਾ ਕਿਰਨ ਸਕੂਲ ਤੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਵਧਾਈ ਦੇ ਪਾਤਰ ਹਨ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਪੈਸ਼ਲ ਬੱਚਿਆਂ ਲਈ ਹਰ ਤਰ੍ਹਾਂ ਦੀ ਮਦਦ ਉਪਲਬਧ ਕਰਵਾਈ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੂਜੇ ਬੱਚਿਆਂ ਦੀ ਤਰ੍ਹਾਂ ਸਪੈਸ਼ਲ ਬੱਚਿਆਂ ਨੂੰ ਵੀ ਜ਼ਿੰਦਗੀ ਦਾ ਹਰ ਰੰਗ ਮਾਨਣ ਦਾ ਮੌਕਾ ਮਿਲਣਾ ਜਰੂਰੀ ਹੈ ਤੇ ਉਮੰਗ ਸੀਜਨ-7 ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਅਜਿਹਾ ਹੀ ਪਲੇਟਫਾਰਮ ਉਪਲਬਧ ਕਰਵਾ ਰਿਹਾ ਹੈ।
ਇਸ ਸਮੇਂ ਅਨਿਵਾਸ਼ ਰਾਏ ਖੰਨਾ ਨੇ ਕਿਹਾ ਕਿ ਸਪੈਸ਼ਲ ਬੱਚਿਆਂ ਨੂੰ ਵੀ ਜਿੰਦਗੀ ਦਾ ਹਰ ਰੰਗ ਮਾਨਣ ਦਾ ਪੂਰਾ ਅਧਿਕਾਰ ਹੈ। ਇਸ ਮੌਕੇ ਏਰੀਆ ਡਾਇਰੈਕਟਰ ਪਰਮਜੀਤ ਸਿੰਘ ਸੱਚਦੇਵਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੂਰੇ ਦੇਸ਼ ਭਰ ਤੋਂ 350 ਦੇ ਲੱਗਭੱਗ ਸਪੈਸ਼ਲ ਬੱਚੇ ਭਾਗ ਲੈ ਰਹੇ ਹਨ ਜਿਹੜੇ ਕਿ 29 ਟੀਮਾਂ ਵਿੱਚ ਸ਼ਾਮਿਲ ਹੋਣਗੇ। ਇਸ ਸੱਭਿਆਚਾਰਕ ਮੁਕਾਬਲੇ ਵਿੱਚ ਕੁੱਲ 9 ਈਵੇਂਟ ਰੱਖੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਾਸਲ ਐਜੂਕੇਸ਼ਨ ਗਰੁੱਪ ਦੇ ਚੇਅਰਮੈਨ ਸੰਜੀਵ ਵਾਸਲ, ਸੀ.ਈ.ਓ.ਰਾਘਵ ਵਾਸਲ ਦੇ ਸਹਿਯੋਗ ਨਾਲ ਸਪੈਸ਼ਲ ਬੱਚਿਆਂ ਦੇ ਇਹ ਮੁਕਾਬਲੇ ਜੈਮਸ ਕੈਂਬਰਿਜ ਸਕੂਲ ਦੇ ਆਡੀਟੋਰੀਅਮ ਵਿੱਚ ਕਰਵਾਏ ਜਾ ਰਹੇ ਹਨ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਸਪੈਸ਼ਲ ਉਲੰਪਿਕ ਭਾਰਤ ਪੰਜਾਬ ਦੇ ਸਪੋਰਟਸ ਡਾਇਰੈਕਟਰ ਮਨਦੀਪ ਬਰਾੜ, ਅਨਿਲ ਗੋਇਲ ਖਜਾਨਚੀ, ਅਸ਼ੋਕ ਅਰੋੜਾ ਪ੍ਰਧਾਨ, ਕਰਨਲ ਕਰਮਿੰਦਰ ਸਿੰਘ ਸਲਾਹਕਾਰ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਇਸ ਸਮਾਗਮ ਲਈ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਤੇ ਅਸ਼ੋਕ ਅਰੋੜਾ ਤੇ ਅਨਿਲ ਗੋਇਲ ਵੱਲੋ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਗਿਫਟ ਸਪਾਂਸਰ ਕੀਤੇ ਜਾ ਰਹੇ ਹਨ।
ਇਸ ਮੁਕਾਬਲੇ ਦੌਰਾਨ ਜੱਜ ਦੀ ਭੂਮਿਕਾ ਹਿਮਾਂਸ਼ੂ ਚਾਵਲਾ ਡਾਇਰੈਕਟਰ ਆਫ ਗੁਰੂਕੁਲ ਡਾਂਸ ਸਟੂਡੀਓ, ਰਾਜ ਚੰਦ ਵਰਮਾ, ਪ੍ਰਵੀਨ ਸ਼ਰਮਾ ਵੱਲੋਂ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋ ਕੈਟੇਗਰੀ ਸਮਾਲ ਤੇ ਬਿੱਗ ਦੇ ਤਹਿਤ ਮੁਕਾਬਲੇ ਕਰਵਾਏ ਜਾ ਰਹੇ ਹਨ, ਸਮਾਲ ਕੈਟੇਗਰੀ ਵਿੱਚ 8 ਤੇ ਬਿੱਗ ਵਿੱਚ 16 ਬੱਚੇ ਟੀਮ ਦਾ ਹਿੱਸਾ ਬਣਨਗੇ। ਦੋਵਾਂ ਕੈਟੇਗਰੀ ਵਿੱਚ ਜਿੱਤ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ 2 ਲੱਖ ਰੁਪਏ ਦਾ ਪਹਿਲਾ, ਦੂਜਾ ਤੇ ਤੀਜਾ ਇਨਾਮ ਦਿੱਤਾ ਜਾਵੇਗਾ।
ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਕਰਨਲ ਗੁਰਮੀਤ ਸਿੰਘ, ਸੀ.ਏ.ਤਰਨਜੀਤ ਸਿੰਘ, ਮਲਕੀਤ ਸਿੰਘ ਮਹੇੜੂ, ਮਸਤਾਨ ਸਿੰਘ ਗਰੇਵਾਲ, ਲੋਕੇਸ਼ ਖੰਨਾ, ਰਾਮ ਸ਼ਰਮਾ, ਰਾਮ ਆਸਰਾ, ਪ੍ਰੇਮ ਸੈਣੀ, ਐਡਵੋਕੇਟ ਹਰੀਸ਼ ਚੰਦਰ ਐਰੀ, ਹਰੀਸ਼ ਠਾਕੁਰ, ਵਿਨੋਦ ਭੂਸ਼ਣ, ਹਰਮੇਸ਼ ਤਲਵਾੜ, ਬਲਰਾਮ ਜਸਵਾਲ, ਪਿ੍ਰੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਮੌਜੂਦ ਸਨ।
