ਚੱਪੜਚਿੜੀ ਸੜਕ ਦੀ ਖਸਤਾ ਹਾਲਤ ਤੇ ਅਕਾਲੀ ਦਲ ਨੇ ਚੁੱਕੇ ਸਵਾਲ

ਐਸ ਏ ਐਸ ਨਗਰ, 2 ਮਈ- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਪੰਜਾਬ ਨੂੰ ਰੰਗਲਾ ਬਣਾਉਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਤੋਂ ਵੀ ਅਸਮਰੱਥ ਰਹੀ ਹੈ। ਇਤਿਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਜੋੜਦੀ ਚੱਪੜਚਿੜੀ ਦੀ ਖਸਤਾ ਹਾਲਤ ਬਾਰੇ ਉਹਨਾਂ ਨੇ ਕਿਹਾ ਕਿ ਬਾਦਲ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਬਾਬਾ ਬੰਦਾ ਸਿੰਘ ਬਹਾਦਰ ਫਤਹਿ ਬੁਰਜ ਦਾ ਨਿਰਮਾਣ ਕਰਵਾਇਆ ਗਿਆ ਸੀ, ਜਿਸ ਦੇ ਦਰਸ਼ਨ ਲਈ ਸੰਗਤਾਂ ਰੋਜ਼ਾਨਾ ਭਾਰੀ ਗਿਣਤੀ ਵਿੱਚ ਚੱਪੜਚਿੜੀ ਆਉਂਦੀਆਂ ਹਨ, ਪਰੰਤੂ ਇਸ ਪਵਿੱਤਰ ਸਥਾਨ ਨੂੰ ਖਰੜ ਅਤੇ ਮੁਹਾਲੀ ਨਾਲ ਜੋੜਦੀ ਸੜਕ ਦੀ ਖਸਤਾ ਹਾਲਤ ਪੰਜਾਬ ਸਰਕਾਰ ਦੇ ਵਿਕਾਸ ਦਾਅਵਿਆਂ ਦਾ ਮੂੰਹ ਚਿੜਾ ਰਹੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਸੜਕ ਦੀ ਇਸ ਮਾੜੀ ਹਾਲਤ ਕਾਰਨ ਨਿੱਤ ਦਿਨ ਦੁਰਘਟਨਾਵਾਂ ਵਾਪਰਨ ਦੇ ਨਾਲ-ਨਾਲ ਰਾਹਗੀਰਾਂ ਦੀਆਂ ਗੱਡੀਆਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅਗਾਮੀ 12 ਮਈ ਨੂੰ ਇਲਾਕੇ ਦੀਆਂ ਸੰਗਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਾਲਾਨਾ ਸਮਾਗਮ ਵੀ ਮਨਾਉਂਦੀਆਂ ਹਨ, ਜਿਸ ਬਾਰੇ ਸਥਾਨਕ ਵਿਧਾਇਕ ਨੂੰ ਅਨੇਕ ਵਾਰ ਯਾਦ-ਪੱਤਰ ਦਿੱਤੇ ਜਾ ਚੁੱਕੇ ਹਨ, ਪਰੰਤੂ 3 ਸਾਲ ਬੀਤਣ ਦੇ ਬਾਵਜੂਦ ਵੀ ਸੰਗਤਾਂ ਅਤੇ ਇਲਾਕਾ ਵਾਸੀਆਂ ਦੀ ਇਸ ਅਹਿਮ ਮੰਗ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। 
ਉਹਨਾਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਕੇ ਕਾਰਪੈਟਿੰਗ ਕੀਤੀ ਜਾਵੇ, ਤਾਂ ਜੋ ਸੰਗਤਾਂ ਨੂੰ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ, ਨਹੀਂ ਤਾਂ ਇਲਾਕੇ ਦੇ ਵਸਨੀਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਉਹਨਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਸਾਬਕਾ ਸਰਪੰਚ ਸੋਹਣ ਸਿੰਘ ਚੱਪੜਚਿੜੀ, ਨਵਜੋਤ ਸਿੰਘ ਜੋਤੀ, ਸਰਪੰਚ ਗੁਰਪ੍ਰੀਤ ਸਿੰਘ ਤੰਗੌਰੀ, ਲੰਬੜਦਾਰ ਹਰਵਿੰਦਰ ਸਿੰਘ ਸੁਖਗੜ੍ਹ, ਕਰਮਜੀਤ ਸਿੰਘ ਮੌਲੀ ਅਤੇ ਕੁਲਦੀਪ ਸਿੰਘ ਅਤੇ ਪਿੰਡ ਵਾਸੀ ਵੀ ਮੌਜੂਦ ਸਨ।