ਮਨੁੱਖੀ ਅਧਿਕਾਰ ਜਾਗਰਤੀ ਮੰਚ ਸੋਸਾਇਟੀ ਰਜਿ. ਨਵਾਂਸ਼ਹਿਰ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ।
ਨਵਾਂਸ਼ਹਿਰ- ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮਦਿਨ ਦੇ ਸੰਬੰਧ ਵਿੱਚ ਅੱਜ ਮਨੁੱਖੀ ਅਧਿਕਾਰ ਜਾਗਰਤੀ ਮੰਚ ਚ ਸੋਸਾਇਟੀ ਦੇ ਕਾਰਕੁਨਾਂ ਵੱਲੋਂ ਤਹਿਸੀਲ ਕੰਪਲੈਕਸ ਨਵਾਂ ਸ਼ਹਿਰ ਵਿੱਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਆਦਮਕੱਦ ਬੁੱਤ ਉੱਤੇ ਫੁੱਲ ਮਲਾਵਾਂ ਭੇਂਟ ਕਰਕੇ ਬਾਬਾ ਸਾਹਿਬ ਜੀ ਨੂੰ ਨਮਨ ਕੀਤਾ ਗਿਆ|

ਇਸ ਮੌਕੇ ਮਨੁੱਖੀ ਅਧਿਕਾਰ ਜਾਗਰਤੀ ਮੰਚ ਚ ਸੁਸਾਇਟੀ ਦੇ ਪ੍ਰਧਾਨ ਵਾਸਦੇਵ ਪਰਦੇਸੀ ਹੁਣਾਂ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਮਿਸ਼ਨ ਪੜ੍ਹੋ ਜੁੜੋ ਸੰਘਰਸ਼ ਕਰੋ ਜਿਸ ਦਾ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਸੇਧ ਲੈ ਕੇ ਸਾਨੂੰ ਜੀਵਨ ਵਿੱਚ ਤਰੱਕੀ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਨੇ ਦੱਬੇ ਕੁਚਲੇ ਲੋਕਾਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਕੇ ਆਪਣੇ ਮੰਜ਼ਿਲ ਮਕਸਦ ਵੱਲ ਵਧਣਾ ਚਾਹੀਦਾ ਹੈ ਅਤੇ ਅੱਜ ਅਜੋਕੇ ਸਮੇਂ ਦੇ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਵੱਲੋਂ ਦਿਖਾਏ ਮਾਰਗ ਤੇ ਸਾਨੂੰ ਸਾਰਿਆਂ ਨੂੰ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ਤੇ ਆਪ ਭਾਵੇਂ ਰੋਟੀ ਘੱਟ ਖਾ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਕੇ ਕੇ ਸਮਾਜ ਦੇ ਵਿੱਚ ਅੱਗੇ ਲਿਆਉਣਾ ਚਾਹੀਦਾ ਹੈ|
ਇਸ ਮੌਕੇ ਮਨੁੱਖੀ ਅਧਿਕਾਰ ਜਾਗਰਤੀ ਮੰਚ ਦੇ ਜ਼ਿਲ੍ਹਾ ਸਲਾਹਕਾਰ ਦਿਲਦਾਰ ਸਿੰਘ ,ਪੂਜਾ ਰਾਣੀ ਮਾਨ ,ਐਡਵੋਕੇਟ ਭਾਰਤ ਭੂਸ਼ਣ ਦੂਆ ਤਰਸੇਮ ਸਿੰਘ ਅਤੇ ਹੋਰ ਮੈਂਬਰਾਂ ਹਾਜ਼ਰ ਸਨ ਸਾਰੇ ਮੈਂਬਰਾਂ ਨੇ ਬਾਰੋਬਾਰੀ ਬਾਬਾ ਸਾਹਿਬ ਡਾਕਟਰ ਭੀਮ ਰਾ ਅੰਬੇਡਕਰ ਜੀ ਨੂੰ ਨਮਨ ਕੀਤਾ ਅਤੇ ਉਹਨਾਂ ਦੇ ਅਦਮਕੱਦਬੁਤ ਉਤੇ ਫੁੱਲ ਮਿਲਾਵਾਂ ਭੇਂਟ ਕੀਤੀਆਂ।