
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਪੰਜ ਸਕੂਲਾਂ ਵਿੱਚ 43.30 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ
ਜ਼ੀਰਕਪੁਰ, 17 ਅਪ੍ਰੈਲ: ਐਮ ਐਲ ਏ ਡੇਰਾਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ੀਰਕਪੁਰ ਦੇ ਪੰਜ ਸਕੂਲਾਂ ਵਿੱਚ 43.30 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਜ਼ੀਰਕਪੁਰ, 17 ਅਪ੍ਰੈਲ: ਐਮ ਐਲ ਏ ਡੇਰਾਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ੀਰਕਪੁਰ ਦੇ ਪੰਜ ਸਕੂਲਾਂ ਵਿੱਚ 43.30 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਉਹਨਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਸਿੱਖਿਆ ਅਤੇ ਸਿਹਤ ਸਹੂਲਤਾਂ, ਦੇਸ਼ ਭਰ ਵਿੱਚ ਸਭ ਤੋਂ ਬੇਹਤਰੀਨ ਦੇਣ ਦੇ ਵਾਅਦੇ ਕੀਤੇ ਗਏ ਸਨ, ਉਹ ਲਗਭਗ ਪੂਰੇ ਕਰ ਲਏ ਗਏ ਹਨ। ਉਹਨਾਂ ਕਿਹਾ ਕਿ 2000 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ 20 ਹਜਾਰ ਸਰਕਾਰੀ ਸਕੂਲਾਂ ਵਿੱਚ ਮੁਰੰਮਤ, ਨਵੀਨੀਕਰਨ, ਲੈਬਾਰਟਰੀਆਂ ਦਾ ਨਿਰਮਾਣ, ਖੇਡ ਮੈਦਾਨਾਂ ਦੀ ਤਾਮੀਰ ਅਤੇ ਹੋਰ ਬਹੁਤ ਸਾਰੇ ਕੰਮ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਮੁਫਤ ਇਲਾਜ, ਮੁਫਤ ਟੈਸਟ ਅਤੇ ਮੁਫਤ ਦਵਾਈਆਂ ਮੁਹਈਆ ਕਰਵਾ ਰਹੇ ਹਨ।
ਉਹਨਾਂ ਆਖਿਆ ਕਿ ਆਮ ਤੌਰ ਤੇ ਇਹ ਹੁੰਦਾ ਹੈ ਕਿ ਸਰਕਾਰਾਂ ਆਪਣੇ ਸ਼ੁਰੂਆਤੀ ਸਾਲਾਂ ਵਿੱਚ ਕੰਮ ਕਰਨ ਦੀ ਬਜਾਏ ਅਖੀਰਲੇ ਸਾਲਾਂ ਵਿੱਚ ਲੋਕਾਂ ਨੂੰ ਭਰਮਾਉਣ ਲਈ ਕੰਮ ਕਰਦੀਆਂ ਹਨ ਪ੍ਰੰਤੂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਹੀ ਸੂਬੇ ਵਿੱਚ ਅਜਿਹੇ ਮਿਸਾਲੀ ਕੰਮ ਕੀਤੇ ਗਏ ਹਨ ਜੋ ਕਿ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਸਰਕਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਕਾਰਜਕਾਲ ਦੇ ਅੰਤਲੇ ਸਾਲਾਂ ਵਿੱਚ ਨੌਕਰੀਆਂ ਦੇਣ ਦੇ ਐਲਾਨ ਕਰਦੀਆਂ ਹਨ ਪਰੰਤੂ ਪੰਜਾਬ ਦੀ ਮੌਜੂਦਾ ਸਰਕਾਰ ਨੇ ਹੁਣ ਤੱਕ 54 ਹਜਾਰ ਤੋਂ ਵੱਧ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇ ਕੇ ਆਪਣੀ ਨੌਜਵਾਨਾਂ ਪ੍ਰਤੀ ਪ੍ਰਤੀਬੱਧਤਾ ਨੂੰ ਸੱਚ ਕਰ ਦਿਖਾਇਆ ਹੈ।
ਐਮ ਐਲ ਏ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਅੱਡਾ ਝੁੰਗੀਆ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਝੁੰਗੀਆ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਉਨ੍ਹਾਂ ਵੱਲੋਂ ਅੱਜ ਹਲਕੇ ਦੇ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਦੌਲਤ ਸਿੰਘ ਵਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤ ਸਿੰਘ ਵਾਲਾ ਵਿਖੇ ਕਲਾਸ ਰੂਮ/ਲੈਬਜ਼ ਮੁਰੰਮਤ ਅਤੇ ਖੇਡ ਮੈਦਾਨ ਦੇ 12,73,500 ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਵਿਖੇ ਕਲਾਸ ਰੂਮ ਅਤੇ ਚਾਰਦੀਵਾਰੀ ਦੇ 15.55 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਕੂਲਾਂ ਦੇ ਅਧਿਆਪਕਾਂ ਦੀ ਇਸ ਗੱਲ ਲਈ ਭਰਪੂਰ ਪ੍ਰਸ਼ੰਸਾ ਕੀਤੀ ਕਿ ਉਹਨਾਂ ਵੱਲੋਂ ਕੇਵਲ ਸਰਕਾਰੀ ਗਰਾਂਟ ਨਾਲ ਰੂਟੀਨ ਦੇ ਕੰਮ ਹੀ ਨਹੀਂ ਕਰਵਾਏ ਗਏ ਸਗੋਂ ਸਕੂਲਾਂ ਦੀ ਦਿੱਖ ਇੰਨੀ ਖੂਬਸੂਰਤ ਬਣਾ ਦਿੱਤੀ ਗਈ ਹੈ ਕਿ ਹਲਕੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਅਜਿਹਾ ਸਮਾਂ ਆ ਜਾਏਗਾ ਕਿ ਪੰਜਾਬ ਦੇ ਲੋਕ ਪ੍ਰਾਈਵੇਟ ਸਕੂਲਾਂ ਦੀ ਬਜਾਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਾਉਣ ਨੂੰ ਤਰਜੀਹ ਦੇਣਗੇ। ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ, ਅਧਿਆਪਕ, ਵਿਦਿਆਰਥੀ, ਉਹਨਾਂ ਦੇ ਮਾਪੇ ਅਤੇ ਲੋਕਲ ਪੰਚ-ਸਰਪੰਚ ਤੇ ਮੋਹਤਬਰ ਮੌਜੂਦ ਸਨ।
