ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ
ਪਟਿਆਲਾ, 27 ਜਨਵਰੀ- ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਨੂੰ 28 ਜਨਵਰੀ ਤੋਂ 14 ਫਰਵਰੀ ਤਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ।

ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇ ਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜ਼ੋਨਲ ਕਮੇਟੀ ਦੇ ਮੈਂਬਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਮੀਡੀਆ ਕੋਆਰਡੀਨੇਟਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਐਥਲੀਟ ਕਮਿਸ਼ਨ ਦੇ ਕਨਵੀਨਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।