ਡਾ. ਅੰਬੇਡਕਰ ਵਿਸ਼ਵ ਰਤਨ ਸ਼ਖ਼ਸੀਅਤ, ਸੰਵਿਧਾਨ ‘ਚ ਹਰੇਕ ਲਈ ਕੀਤੀ ਮੌਲਿਕ ਅਧਿਕਾਰਾਂ ਦੀ ਵਿਵਸਥਾ-ਲਾਲ ਚੰਦ ਪੀ ਏ
ਹੁਸ਼ਿਆਰਪੁਰ- ਪੀ ਏ ਟੂ ਡਿਪਟੀ ਕਮਿਸ਼ਨਰ ਲਾਲ ਚੰਦ ਹੋਰਾਂ ਦੀ ਅਗਵਾਈ ਵਿੱਚ ਡੀ ਸੀ ਦਫਤਰ ਦੇ ਕਰਮਚਾਰੀਆਂ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਇਸ ਮੌਕੇ ਉਨ੍ਹਾਂ ਨਾਲ ਵਿਕਰਮ ਆਦੀਆ ਆਦਿ ਸਾਹਿਤ ਹੋਰ ਕਰਮਚਾਰੀ ਹਾਜਰ ਸਨ|

ਉਨਾਂ ਕਿਹਾ ਕਿ ਸੰਵਿਧਾਨ ਦਾ ਨਿਰਮਾਣ ਕਰਨ ਦੇ ਨਾਲ-ਨਾਲ ਬਾਬਾ ਸਾਹਿਬ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਹਰ ਖੇਤਰ ਵਿਚ ਬਾਕਮਾਲ ਅਗਵਾਈ ਕੀਤੀ ਜਿਸ ਦੀ ਮਿਸਾਲ ਦੁਨੀਆਂ ਦੇ ਕੋਨੇ-ਕੋਨੇ ਵਿਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਭਾਰਤ ਰਤਨ ਹੀ ਨਹੀਂ ਸਗੋਂ ਵਿਸ਼ਵ ਰਤਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਮਹਾਨ ਸਮਾਜ ਸੁਧਾਰਕ, ਨਾਰੀ ਜਾਤੀ ਦੇ ਮੁਕਤੀਦਾਤਾ, ਸਫਲ ਵਕੀਲ, ਉੱਘੇ ਸਿਆਸਤਦਾਨ, ਮਹਾਨ ਅਧਿਆਪਕ ਅਤੇ ਦਾਰਸ਼ਨਿਕ ਵਜੋਂ ਦੁਨੀਆਂ ਭਰ ਵਿਚ ਜਾਣਿਆਂ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਇਕ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਹੱਕ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੇ ਸੰਵਿਧਾਨ ਵਿਚ ਦੇਸ਼ ਵਾਸੀਆਂ ਲਈ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਜਿਸ ਨਾਲ ਭੇਦਭਾਵ ਦਾ ਪਾੜਾ ਖਤਮ ਹੋਣਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਹੱਕ-ਹਕੂਕ ਦੀ ਰਾਖੀ ਕਰਨ ਤੋਂ ਇਲਾਵਾ ਡਾ. ਬੀ.ਆਰ. ਅੰਬੇਡਕਰ ਨੇ ਦੇਸ਼ ਦੀ ਝੋਲੀ ਵਿਚ ਭਾਰਤੀ ਰਿਜ਼ਰਵ ਬੈਂਕ, ਵਿੱਤ ਕਮਿਸ਼ਨ, ਇੰਪਲਾਇਮੈਂਟ ਐਕਸਚੇਂਜ ਤੋਂ ਇਲਾਵਾ ਕਈ ਪ੍ਰੋਜੈਕਟ ਪਾਏ ਜਿਨ੍ਹਾਂ ਨੇ ਦੇਸ਼ ਦੇ ਵਿਕਾਸ ਵਿਚ ਵੱਡੀ ਭੂਮਿਕਾ ਨਿਭਾਈ।