
ਪਹਿਲਾਂ ਆਪਣੇ ਘਰ ਨੂੰ ਨਸ਼ਾ ਮੁਕਤ ਬਣਾਈਏ - ਚਮਨ ਸਿੰਘ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਮਿਡਲ ਸਕੂਲ, ਮੁੱਖੋ ਮਜਾਰਾ(ਹੁਸ਼ਿਆਰਪੁਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਆਰਤੀ ਸ਼ਰਮਾ(ਇੰਚਾਰਜ) ਨੇ ਕੀਤੀ ਗਈ ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਮਿਡਲ ਸਕੂਲ, ਮੁੱਖੋ ਮਜਾਰਾ(ਹੁਸ਼ਿਆਰਪੁਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਆਰਤੀ ਸ਼ਰਮਾ(ਇੰਚਾਰਜ) ਨੇ ਕੀਤੀ ਗਈ ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿੱਚ ਆਇਆ ਹੋਇਆ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਹੋਈ ਹੈ । ਪੰਜਾਬ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਜੋ ਕਿ ਨਸ਼ਾ ਮੁਕਤੀ ਲਈ ਕੰਮ ਕਰ ਰਹੀਆਂ ਹਨ, ਪਰ ਅਜੇ ਵੀ ਹੋਰ ਜਿਆਦਾ ਕੰਮ ਕਰਨ ਦੀ ਲੋੜ ਹੈ।
ਨਸ਼ੇ ਨੂੰ ਖਤਮ ਕਰਨ ਦੀ ਸ਼ੁਰੂਆਤ ਅਸੀ ਆਪਣੇ ਘਰ ਤੋਂ ਕਰੀਏ ।
ਉਨਾਂ ਨੇ ਵਿਦਿਆਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਹਾ ਤੁਸੀ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਪ੍ਰਾਪਤ ਕਰ ਸਕਦੇ ਹਨ। ਉਨਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਤੁਸੀ ਹੀ ਇਸ ਮੁਹਿੰਮ ਵਿੱਚ ਯੋਗਦਾਨ ਪਾ ਕੇ ਇਸ ਨੂੰ ਸਫਲ ਬਣਾ ਸਕਦੇ ਹੋ। ਉਨਾ ਨੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਨ ਸਬੰਧੀ ਕਈ ਨੁਕਤੇ ਸਾਂਝੇ ਕੀਤੇ ਅਤੇ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨ ਸਰੀਰਕ , ਮਾਨਸਿਕ ਅਤੇ ਆਰਥਿਕ ਤੌਰ ਤੇ ਪੀੜ੍ਹਤ ਹਨ। ਸਮਾਜਿਕ ਤੌਰ ਤੇ ਵੀ ਪਰਿਵਾਰ ਟੁੱਟ ਰਹੇ ਹਨ।
ਸੋ ਤੁਸੀ ਜੇਕਰ ਤੁਸੀ ਜਿੰਦਗੀ ਵਿੱਚ ਆਪਣੇ ਸੁਪਨੇ ਨੂੰ ਪੂਰ ਕਰਨਾ ਹੈ ਤਾਂ ਆਪਣੇ ਆਪ ਨੂੰ ਤੰਦਰੁਸਤ ਰੱਖੋ, ਉਨਾ ਨੂੰ ਜਿੰਦਗੀ ਵਿੱਚ ਸਫਲ ਹੋਣ ਲਈ ਚੇਤਨ ਕਰਦਿਆਂ ਦੱਸਿਆ ਕਿ ਜਿੰਦਗੀ ਵਿੱਚ ਕਈ ਸਮੱਸਿਆ ਆਉਣਗੀਆਂ., ਪਰ ਨਸ਼ਾ ਕਿਸੇ ਵੀ ਸਮੱਸਿਆ ਦਾ ਹੱਲ ਨਸ਼ਾ ਨਹੀਂ ਹੈ, ਉਨਾ ਨੇ ਵਿਦਿਆਰਥੀ ਨੂੰ ਦੱਸਿਆ ਕਿ ਵੱਡਿਆਂ ਦੇ ਸੰਪਰਕ ਵਿੱਚ ਆ ਕੇ ਨਸ਼ਿਆ ਦੀ ਲਪੇਟ ਵਿੱਚ ਕਿਵੇ ਆਉਦੇ ਹਨ, ਦੀ ਜਾਣਕਾਰੀ ਵੀ ਦਿੱਤੀ। ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀਮਤੀ ਆਰਤੀ ਸੈਣੀ(ਅਧਿਆਪਕਾ) ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ । ਇਸ ਮੌਕੇ ਤੇ ਡਾ. ਬਿਕਰਮਜੀਤ ਸਿੰਘ ਅਤੇ ਡਾ. ਸ਼ੁਮਿੰਦਰ ਕੌਰ(ਪ੍ਰਾਇਮਰੀ ਹੈਲਥ ਸੈਂਟਰ ਪਾਲਦੀ) ਨੇ ਸਕੂਲ ਦੇ ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਕੀਤਾ।
ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਣਕਾਰੀ ਸਾਂਝੀ ਕੀਤੀ ਕਿ ਤੁਸੀ ਕਿਸੇ ਵੀ ਅਣਜਾਣ ਵਿਅਕਤੀ ਦੇ ਬਹਿਕਾਵੇ ਵਿੱਚ ਨਾ ਆਉਣ ਅਤੇ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਵਰਤੋਂ ਨਹੀਂ ਕਰਨੀ, ਕਿਉਕਿ ਇਸ ਉਮਰ ਵਿੱਚ ਬੱਚਿਆਂ ਨੂੰ ਨਸ਼ੇ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ। ਉਨਾ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਤੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
