ਲੋਕਾਂ ਦੀਆਂ ਪਰੇਸ਼ਾਨੀਆਂ ਤੋਂ ਧਿਆਨ ਭਟਕਾਉਣ ਦੀ ਸਰਕਾਰ ਦੀ ਸਾਜ਼ਿਸ਼ ਤਹਿਤ ਕੀਤੀ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਫ ਆਈ ਆਰ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 14 ਅਪ੍ਰੈਲ- ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਰਮਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ ਕੀਤੀ ਗਈ ਐਫ ਆਈ ਆਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਡਰਾਉਣ ਅਤੇ ਮੂਲ ਮੁੱਦਿਆਂ ਤੋਂ ਭਟਕਾਉਣ ਦੀ ਰਾਜਨੀਤੀ ਹੈ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਵਾਲੇ ਦਿਨ ਐਸਾ ਕਦਮ ਚੁੱਕਣਾ ਜੋ ਬੋਲਣ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ, ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ। ਬੇਦੀ ਤੇ ਰੰਧਾਵਾ ਨੇ ਕਿਹਾ ਕਿ ਬਾਜਵਾ ਵੱਲੋਂ ਕੀਤੀ ਗਈ ਗੱਲ ਪਹਿਲਾਂ ਹੀ ਮੀਡੀਆ ਰਾਹੀਂ ਸਾਹਮਣੇ ਆ ਚੁੱਕੀ ਸੀ, ਜਿਸ ਵਿੱਚ ਪੁਲੀਸ ਅਧਿਕਾਰੀ ਦੇ ਬਿਆਨ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਜਿਹੇ ਨਾਜੁਕ ਮੌਕੇ ਤੇ ਜਦੋਂ ਲੋਕਾਂ ਦੀਆਂ ਮੂਲ ਚਿੰਤਾਵਾਂ (ਜਿਵੇਂ ਕਾਨੂੰਨ ਵਿਵਸਥਾ ਦੀ ਗੰਭੀਰ ਹਾਲਤ, ਵਪਾਰੀਆਂ ਵਿੱਚ ਡਰ ਦਾ ਮਾਹੌਲ ਅਤੇ ਆਮ ਲੋਕਾਂ ਦੀ ਘਬਰਾਹਟ) ਨਾਲ ਨਜਿੱਠਣ ਦੀ ਲੋੜ ਹੈ, ਸਰਕਾਰ ਵਿਰੋਧੀ ਧਿਰ ਉੱਤੇ ਪਰਚੇ ਦਰਜ ਕਰਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਅਤੇ ਲੋਕਾਂ ਦੀ ਹਿੱਤ ਵਿੱਚ ਆਵਾਜ਼ ਉਠਾਉਣ ਤੋਂ ਹਟੇਗੀ ਨਹੀਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜਾਏ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੇ, ਉਹ ਕਾਨੂੰਨ ਵਿਵਸਥਾ ਦੀ ਬਹਾਲੀ ਉੱਤੇ ਧਿਆਨ ਕੇਂਦਰਤ ਕਰੇ ਅਤੇ ਲੋਕਾਂ ਵਿੱਚ ਵਿਸ਼ਵਾਸ ਬਣਾਏ।