ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਤੜਕਸਾਰ ਨਾਕੇ ਲਗਾ ਕੇ ਪਨੀਰ ਦੇ ਸੈਂਪਲ ਭਰੇ
ਹੁਸ਼ਿਆਰਪੁਰ- ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲਾ ਸਿਹਤ ਅਫ਼ਸਰ ਦਾ ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਦੇ ਸਾਰਥਕ ਯਤਨ ਕੀਤੇ ਜਾਂਦੇ ਹਨ।

ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਫੂਡ ਕਮਿਸ਼ਨਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਸ੍ਰੀ ਵਿਵੇਕ ਕੁਮਾਰ ਅਤੇ ਫੂਡ ਸੇਫਟੀ ਅਫ਼ਸਰ ਸ੍ਰੀ ਅਭਿਨਵ ਕੁਮਾਰ ਅਤੇ ਉਹਨਾਂ ਦੀ ਟੀਮ ਵੱਲੋਂ ਪਿਛਲੇ ਦੋ ਦਿਨ ਤੋਂ ਤੜਕਸਾਰ ਸਵੇਰੇ 4 ਵਜੇ ਤੋ 6 ਵਜੇ ਵਿਚਕਾਰ ਟਾਂਡਾ ਸਰਾਂ ਰੋਡ ਤੋਂ ਪਨੀਰ ਦੇ 2 ਸੈਂਪਲ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਚੰਡੀਗੜ੍ਹ ਰੋਡ ਮਾਹਿਲਪੁਰ ਅੱਡਾ ਵਿਖੇ ਪਨੀਰ ਦੇ 3 ਸੈਂਪਲ ਭਰੇ ਗਏ।
ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਅਤੇ ਅਭਿਨਵ ਕੁਮਾਰ ਨੇ ਦੱਸਿਆ ਕਿ ਪਨੀਰ ਦੇ ਕੁੱਲ 5 ਸੈਂਪਲ ਲਏ ਗਏ ਹਨ ਉਹਨਾਂ ਨੂੰ ਅੱਗੇ ਚੈਕਿੰਗ ਲਈ ਫੂਡ ਲੈਬ ਭੇਜ ਦਿੱਤਾ ਗਿਆ ਹੈ। ਜਿਸਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਖਾਧ ਪਦਾਰਥ ਵਿਕਰੇਤਾਵਾਂ ਨੂੰ ਐੱਫਐਸਐਸਏਆਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।