
ਬਲਵਿੰਦਰ ਸਿੰਘ ਬੱਲੋ ਨੂੰ ਲਾਇਆ ਗਿਆ ਮੌੜ ਮਾਰਕੀਟ ਕਮੇਟੀ ਦਾ ਚੇਅਰਮੈਨ
ਮੌੜ ਮੰਡੀ ,7 ਅਪ੍ਰੈਲ- ਅੱਜ ਮੌੜ ਮਾਰਕੀਟ ਕਮੇਟੀ ਦਾ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਬੱਲੋ ਨੂੰ ਲਾਇਆ ਗਿਆ। ਇਹ ਸਮਾਗਮ ਮੌੜ ਦੀ ਨਵੀਂ ਅਨਾਜ ਮੰਡੀ ਵਿੱਚ ਰੱਖਿਆ ਗਿਆ ਇਸ ਸਮਾਗਮ ਚ ਪਹਿਲਾਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਮੌੜ ਮੰਡੀ ,7 ਅਪ੍ਰੈਲ- ਅੱਜ ਮੌੜ ਮਾਰਕੀਟ ਕਮੇਟੀ ਦਾ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਬੱਲੋ ਨੂੰ ਲਾਇਆ ਗਿਆ। ਇਹ ਸਮਾਗਮ ਮੌੜ ਦੀ ਨਵੀਂ ਅਨਾਜ ਮੰਡੀ ਵਿੱਚ ਰੱਖਿਆ ਗਿਆ ਇਸ ਸਮਾਗਮ ਚ ਪਹਿਲਾਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਮੀਤ ਸਿੰਘ ਖੁੱਡੀਆਂ ਨੇ ਮੌੜ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਲਵਿੰਦਰ ਸਿੰਘ ਪਿਛਲੇ ਕਾਫੀ ਸਮੇ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸੀ ਤੇ ਅੱਜ ਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ|
ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਤੋਂ ਇਲਾਵਾ ਬਲਕਾਰ ਸਿੱਧੂ ਵਿਧਾਇਕ ਰਾਮਪੁਰਾ ਫੂਲ, ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਅਮਿਤ ਰਤਨ ਵਿਧਾਇਕ ਬਠਿੰਡਾ ਦਿਹਾਤੀ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ ਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਤੇ ਗਗਨਦੀਪ ਸਿੰਘ ਸਿੱਪੀ ਭਾਕਰ ਆਦਿ ਮੌਜੂਦ ਸਨ।
