ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਚਮਨ ਸਿੰਘ ਦੀ ਪ੍ਰਧਾਨਗੀ ਹੇਠ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਸਬੰਧੀ ਸੈਮੀਨਾਰ ਕਰਵਾਇਆ ਗਿਆ| ਉਨਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਡਾਕਟਰ ਅੰਬੇਡਕਰ ਜੀ ਦੀ ਜੀਵਨੀ ਉੱਤੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕਿਸ ਤਰ੍ਹਾਂ ਉਹਨਾਂ ਨੇ ਨੀਵੀਂ ਜਾਤੀ ਵਿੱਚੋ ਉੱਠ ਕੇ ਉਚੇਰੀ ਵਿਦਿਆ ਹਾਸਿਲ ਕੀਤੀ ਅਤੇ ਆਪਣੀ ਜਾਤੀ ਅਤੇ ਕੌਮ ਦੇ ਹੱਕਾਂ ਲਈ ਸੰਘਰਸ਼ ਕੀਤਾ ਉਨਾਂ ਨੇ ਰੈੱਡਦੱਸਿਆ ਕਿ ਉਨਾਂ ਨੇ ਗਰੀਬ ਅਤੇ ਪੱਛੜੇ ਲੋਕਾਂ ਦੀ ਭਲਾਈ ਲਈ ਲੰਡਨ ਵਿਚ ਹੋਈਆਂ ਗੋਲਮੇਜ ਕਾਨਫਰੰਸਾਂ ਵਿਚ ਆਪਣੀ ਗੱਲ ਰੱਖੀ ਅਤੇ ਪੱਛੜੇ ਲੋਕਾਂ ਲਈ ਉਹਨਾਂ ਦੇ ਹੱਕਾਂ ਬਾਰੇ ਜਾਗਰੂਕ ਕਰਵਾਇਆ।

ਉਨਾਂ ਨੇ ਦੱਸਿਆ ਕਿ ਅਜਾਦ ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ਵਿਚ ਮੁੱਖ ਭੂਮਿਕਾ ਨਿਭਾਉਂਦੇ ਹੋਏ ਦੇਸ਼ ਦੇ ਕਾਨੂੰਨ ਮੰਤਰੀ ਬਣੇ | ਡਾਕਟਰ ਅੰਬੇਡਕਰ ਜੀ ਨੇ ਆਪਣੀ ਸਾਰੀ ਜਿੰਦਗੀ ਗਰੀਬ ,ਪੱਛੜੇ ਲੋਕਾਂ ਦੀ ਭਲਾਈ ਲਈ ਲਗਾ ਦਿੱਤਾ ਅਤੇ ਉਨਾਂ ਨੇ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਦੇ ਹੋਏ ਇਹਨਾਂ ਲੋਕਾਂ ਦਾ ਖਾਸ ਧਿਆਨ ਰੱਖਿਆ ਅਤੇ ਔਰਤਾਂ ਨੂੰ ਵੀ ਮਰਦਾਂ ਦੇ ਬਰਾਬਰ ਅਧਿਕਾਰ ਦਿੱਤੇ । ਬਾਬਾ ਸਾਹਿਬ ਨੇ ਕਿਹਾ ਕਿ ਸਾਨੂੰ ਪੜੋ, ਜੁੜੋ, ਸੰਘਰਸ਼ ਕਰੋ ਦੇ ਨਾਅਰੇ ਨੂੰ ਬੁੰਲਦ ਕਰ ਕੇ ਹੀ ਆਪਣੇ ਹੱਕਾਂ ਦੀ ਰਾਖੀ ਕਰ ਸਕਦੇ ਹਾਂ। ਉਨਾਂ ਨੇ ਕਿਹਾ ਕਿ ਸਾਨੂੰ ਇਤਿਹਾਸਕ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ ਤੇ ਹਰ ਇੱਕ ਛੁੱਟੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਹੈ ।
ਇਸ ਮੌਕੇ ਤੇ ਸ਼੍ਰੀਮਤੀ ਜਸਵਿੰਦਰ ਕੌਰ ਅਤੇ ਕਮਲਜੀਤ ਕੌਰ (ਕਾਊਂਸਲਰ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਸਮੂਹ ਸਟਾਫ ਮੈਂਬਰ ਨੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਮਨਜੀਤ ਸਿੰਘ, ਪਰਵੀਨ ਕੁਮਾਰੀ, ਪਰਵੇਸ਼ ਕੁਮਾਰ, ਕਮਲਾ ਰਾਣੀ ਅਤੇ ਮਰੀਜ ਮੌਜੂਦ ਸਨ ।