ਪਠਾਨਕੋਟ ਵਿਖੇ ਜ਼ਿਲ੍ਹਾ ਭਾਜਪਾ ਵਲੋਂ ਭਾਰਤ ਰਤਨ ਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ

ਪਠਾਨਕੋਟ- ਸੰਵਿਧਾਨ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਨਮਾਨ 'ਚ ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਜੀ ਦੀ ਅਗਵਾਈ ਹੇਠ ਆਯੋਜਿਤ ਇਸ ਵਿਸ਼ੇਸ਼ ਸਮਾਰੋਹ ਵਿੱਚ ਮੁੱਖ ਤੌਰ 'ਤੇ ਪਹੁੰਚੇ ਭਾਜਪਾ ਦੀ ਉੱਚ ਪੱਧਰੀ ਲੀਡਰਸ਼ਿਪ ਸਾਬਕਾ ਸੂਬਾ ਪ੍ਰਧਾਨ ਅਤੇ ਮੌਜੂਦਾ ਐੱਮ ਐੱਲ ਏ ਅਸ਼ਵਨੀ ਸ਼ਰਮਾ ਜੀ ਅਤੇ ਸ਼੍ਰੀ ਰਾਜੇਸ਼ ਬਾਘਾ ਜੀ ਐੱਸਸੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਉਪ ਪ੍ਰਧਾਨ, ਭਾਜਪਾ ਪੰਜਾਬ ਦਾ ਬੜੀ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਸਮਰਿੰਦਰ ਸ਼ਰਮਾ ਜੀ, ਵਿਸ਼ਵ ਭਗਤ ਜੀ, ਜੋਗਿੰਦਰ ਸ਼ੀਲ ਜੀ ਕੇਵਲ ਕ੍ਰਿਸ਼ਨ ਜੀ, ਜਸਪਾਲ ਕੁੰਡਲ ਜੀ ਵਿਜੈ ਭਗਤ ਜੀ ਅਤੇ ਅਨਿਲ ਸੱਚਰ ਜੀ ਸ਼ਾਮਿਲ ਹੋਏ।

ਇਸ ਮੌਕੇ ਸਾਰੇ ਆਗੂਆਂ ਨੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਸੋਚ, ਸੰਵਿਧਾਨਕ ਦਰਸ਼ਨ ਅਤੇ ਸਮਾਜਿਕ ਨਿਆਂ ਸੰਬੰਧੀ ਸਿਧਾਂਤਾਂ ਉੱਤੇ ਆਪਣੇ ਵਿਚਾਰ ਰੱਖੇ। ਇਸ ਮੌਕੇ 'ਤੇ ਹਾਜ਼ਰ ਸੀਨੀਅਰ ਆਗੂਆਂ ਅਤੇ ਭਾਜਪਾ ਵਰਕਰਾਂ ਨੇ ਬਾਬਾ ਸਾਹਿਬ ਜੀ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਨਿਆਂ ਅਤੇ ਸਮਾਨਤਾ ਵੱਲ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਰਾਜੇਸ਼ ਬਾਘਾ ਨੇ ਕਿਹਾ ਕਿ ਸਾਡੇ ਦੇਸ਼ ਦੀ ਤਰੱਕੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਅਤੇ ਸੰਵਿਧਾਨ ਨੂੰ ਸੰਪੂਰਨ ਰੂਪ ਚ ਈਮਾਨਦਾਰੀ ਨਾਲ ਲਾਗੂ ਕਰ ਕੇ ਹੀ ਹੋ ਸਕਦੀ ਹੈ।ਸਾਡੇ ਸਮਾਜ ਦੀ ਤਰੱਕੀ ਬਾਬਾ ਸਾਹਿਬ ਦੇ ਮੁੱਖ ਸਿਧਾਂਤ ਪਡ਼੍ਹੋ-ਜੁਡ਼ੋ,ਸੰਘਰਸ਼ ਕਰੋ ਨੂੰ ਅਪਣਾ ਕੇ ਹੀ ਹੋ ਸਕਦੀ ਹੈ।ਇਸ ਲਈ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਉੱਚ ਸਿੱਖਿਆ ਦਿਵਾਉਣਾ ਸਾਡਾ ਉਦੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਦਕਰ ਕਿਸੇ ਇਕ ਸੰਸਥਾ, ਜਾਤ, ਧਰਮ ਦਾ ਨਾ ਹੋ ਕੇ ਪੂਰੇ ਦੇਸ਼ ਦੇ ਹਨ, ਜਿਸ ਕਰਕੇ ਉਨ੍ਹਾਂ ਦਾ ਜਨਮ ਦਿਹਾੜਾ ਸਾਨੂੰ ਸਭਨਾਂ ਨੂੰ ਸਰਬ ਸਾਂਝੀਵਾਲਤਾ ਜਿਲ੍ਹਾ ਮਨਾਇਆ ਜਾਣਾ ਚਾਹੀਦਾ ਹੈ।