ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ- ਡਾ. ਸੁਖਵਿੰਦਰ ਕੁਮਾਰ ਸੁੱਖੀ

ਨਵਾਂਸ਼ਹਿਰ/ਬੰਗਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੰਗਾ ਅਤੇ ਪੰਜਾਬ ਕੰਟੇਨਰ ਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਬੰਗਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੱਲ੍ਹ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਸੱਲ੍ਹ ਕਲਾਂ, ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਚੱਕ ਰਾਮੂ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੱਕ ਗੂਰੂ, ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲਾ ਰਾਣੂਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੁਲਥਮ ਵਿਖੇ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਿਤ ਕੀਤੇ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ।
 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। 
ਇਸ ਮੌਕੇ ਸਬੰਧਿਤ ਇਲਾਕਿਆਂ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜ਼ਰ ਸਨ।