ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ
ਖਰੜ, 17 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਰਾਜ ਤੇ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ ਲਈ ਰੰਬੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਵਿਚ ਤਿੰਨ ਸਰਕਾਰੀ ਸਕੂਲਾਂ ਵਿਖੇ 22.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਉਹਨਾਂ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਚੰਗਾ ਵਿਦਿਅਕ ਮਾਹੌਲ ਅਤੇ ਬੇਹਤਰੀਨ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਮੁੱਚੇ ਰਾਜ ਵਿੱਚ 2 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 20 ਹਜ਼ਾਰ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਜਿੱਥੇ ਸਕੂਲ ਆਫ ਐਮੀਨੈਂਸ ਵਰਗੇ ਬੇਹਤਰੀਨ ਵਿਦਿਅਕ ਅਦਾਰੇ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਦੇਸ਼ ਦੇ ਵੱਕਾਰੀ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਪ੍ਰਤੀਯੋਗਿਤਾ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ।
ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ਦੇ ਪਿੰਡ ਅੰਧੇਹੇੜੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਮਹਿਰਮਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਸ਼ੇਖਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ ਅਧਿਆਪਕ, ਸਟਾਫ, ਵਿਦਿਆਰਥੀ ਅਤੇ ਉਨਾਂ ਦੇ ਮਾਪੇ ਮੌਜੂਦ ਸਨ।