ਜਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਕੀਤੀ ਗਈ

ਹੁਸ਼ਿਆਰਪੁਰ- ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਤਿਮਾਹੀ ਮੀਟਿੰਗ ਅੱਜ ਮਿਤੀ 17.04.2025 ਨੂੰ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਅਡੀਸ਼ਨਲ ਜਿਲ੍ਹਾ ਅਤੇ ਸ਼ੈਸਨ ਜੱਜ ਹੁਸ਼ਿਆਰਪੁਰ, ਐੱਸ.ਐੱਸ.ਪੀ. ਹੁਸ਼ਿਆਰਪੁਰ, ਚੀਫ ਜੂਡੀਸੀਅਲ ਮੈਜਿਸਟਰੇਟ ਹੁਸ਼ਿਆਰਪੁਰ, ਸ਼੍ਰੀ ਰਾਜ ਪਾਲ ਰਾਵਲ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ, ਜਿਲ੍ਹਾ ਅਟਾਰਨੀ, ਹੁਸ਼ਿਆਰਪੁਰ, ਜਿਲ੍ਹਾ ਲੋਕ ਸੰਪਰਕ ਅਫਸਰ, ਹੁਸ਼ਿਆਰਪੁਰ, ਪ੍ਰਧਾਨ, ਜਿਲ੍ਹਾ ਬਾਰ ਐਸੋਸੀਏਸ਼ਨ, ਹੁਸ਼ਿਆਰਪੁਰ ਅਤੇ ਜਿਲ੍ਹਾ ਪੱਧਰੀ ਨੋਮੀਨੋਟਿਡ ਮੈਂਬਰਾਂ ਵੱਲੋਂ ਭਾਗ ਲਿਆ ਗਿਆ।

                     ਇਸ ਦੌਰਾਨ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਮਿਤੀ 10.05.2025 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਪ੍ਰੀ ਲਿਟਿਗੇਟਿਵ ਕੇਸ ਲਗਾਉਣ  ਸਬੰਧੀ ਦਿਸ਼ਾ ਨਿਰਦੇਸ਼  ਦਿੱਤੇ ਗਏ ਤਾਂ ਜੇ ਜਨਤਾ ਨੂੰ ਇਸ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਕੋਰਟਾਂ ਵਿੱਚ ਲੰਬਿਤ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋ ਸਕੇ ਜਿਸ ਨਾਲ ਜਨਤਾ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਚਰਚਾ ਕੀਤੀ ਗਈ ਤਾਂ ਜੋ ਆਮ ਜਨਤਾ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕੇ।
                     ਇਸ ਮੀਟਿੰਗ ਦੌਰਾਨ ਜਨਵਰੀ, 2025 ਤੋ ਮਾਰਚ, 2025 ਤੱਕ ਵੱਖ ਵੱਖ ਵਿਅਕਤੀਆਂ ਨੂੰ ਦਿੱਤੀ ਗਈ ਕਾਨੂੰਨੀ ਸਹਾਇਤਾ, ਕਾਨੂੰਨੀ ਸਲਾਹ ਅਤੇ ਮਾਰਚ, 2025 ਵਿੱਚ ਲਗਾਈ ਗਈ ਲੋਕ ਅਦਾਲਤ ਵਿੱਚ ਪਾਸ ਕੀਤੇ ਅਵਾਰਡਾਂ ਸਬੰਧੀ ਵੀ ਚਰਚਾ ਕੀਤੀ ਗਈ ਜਿਸ ਦੌਰਾਨ ਦੱਸਿਆ ਗਿਆ ਕਿ ਜਨਵਰੀ, 2025 ਤੋ ਮਾਰਚ, 2025 ਤੱਕ 401 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ, 196 ਵਿਅਕਤੀਆਂ ਨੂੰ ਕਾਨੂੰਨੀ ਸਲਾਹ, ਵਿਕਟਮ ਕੰਨਨਸ਼ੇਸਨ ਸਕੀਮ ਅਧੀਨ 29,00,000/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਦੌਰਾਨ ਇਹ ਵੀ ਦੱਸਿਆ ਗਿਆ ਕਿ ਮਾਰਚ, 2025 ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ 20025 ਕੇਸ ਰੱਖੇ ਗਏ ਜਿਨ੍ਹਾ ਵਿੱਚੋਂ 17294 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁੱਲ 73366781/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
                   ਇਸ ਮੀਟਿੰਗ ਵਿੱਚ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵੱਲੋਂ ਜਿਲ੍ਹਾ ਹੁਸ਼ਿਆਰਪੁਰ ਵਿੱਚ ਕਾਨੂੰਨੀ ਸਹਾਇਤਾ  ਦੇਣ ਸਬੰਧੀ, ਵੱਖ ਵੱਖ ਪਿੰਡਾਂ ਵਿੱਚ ਨਾਲਸਾ ਸਕੀਮਾਂ ਦਾ ਪ੍ਰਚਾਰ ਕਰਨ ਲਈ ਸੈਮੀਨਾਰ ਲਗਾਏ ਜਾਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ, ਸਥਾਈ ਲੋਕ ਅਦਾਲਤ ਦੇ ਲਾਭਾਂ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਅਤੇ ਵਿਚੋਲਗਿਰੀ ਰਾਹੀਂ ਵਿਵਾਦਾਂ ਨੂੰ ਨਿਪਟਾਉਣ ਦੀ ਸਰਲ, ਦਬਾਅ ਰਹਿਤ ਵਾਤਾਵਰਨ ਅਧੀਨ ਵਿਵਾਦਾਂ ਦਾ ਹੱਲ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।