ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਦੌਰਾ
ਰਾਜਪੁਰਾ, 17 ਅਪ੍ਰੈਲ- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਸਰਕਾਰੀ ਹਸਪਤਾਲ ਰਾਜਪੁਰਾ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਐਸ: ਐਮ: ਓ: ਨੂੰ ਨਿਰਦੇਸ਼ ਦਿੱਤੇ ਕਿ ਜਿਹੜੀਆਂ ਕਮੀਆਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ।

ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਾਰੇ ਹਸਪਤਾਲਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਹੈ ਅਤੇ ਮਰੀਜ਼ਾਂ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਫ਼ਾਈ ਦੀ ਘਾਟ ਪਾਈ ਗਈ ਹੈ ਅਤੇ ਇਸ ਤੋਂ ਇਲਾਵਾ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਟਾਫ ਦੀ ਵੱਡੀ ਘਾਟ ਹੈ, ਜਿਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਟ੍ਰੈਫਿਕ ਪੁਲੀਸ ਅਤੇ ਡੀ ਐਸ ਪੀ ਰਾਜਪੁਰਾ ਨਾਲ ਫੋਨ ਤੇ ਗੱਲ ਕੀਤੀ ਹੈ ਅਤੇ ਸਰਕਾਰ ਵੱਲੋਂ ਹਸਪਤਾਲ ਦੇ ਬਾਹਰ ਗੈਰ-ਕਾਨੂੰਨੀ ਤੌਰ ਤੇ ਖੜ੍ਹੇ ਵਾਹਨਾਂ ਅਤੇ ਹਸਪਤਾਲ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਭੰਨਤੋੜ ਜਾਂ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਇਸਲਾਮ ਅਲੀ, ਐਸ: ਐਮ: ਓ ਰਾਜਪੁਰਾ ਡਾ: ਸੋਨੀਆ ਅਗਰਵਾਲ ਅਤੇ ਸਟਾਫ ਹਾਜ਼ਰ ਸੀ।