ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਨੇ ਰਾਮ ਮੰਦਰ ’ਚ ਕੀਤੀ ਪੂਜਾ

ਅਯੁੱਧਿਆ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਨੇ ਇੱਥੇ ਰਾਮ ਮੰਦਰ ਵਿੱਚ ਪੂਜਾ ਕੀਤੀ।ਇਸ ਮੌਕੇ ਰਾਮਗੁਲਾਮ ਦੀ ਪਤਨੀ ਵੀਨਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇੱਥੇ ਪਹੁੰਚਕੇ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਮਾਰੀਸ਼ਸ ਦੇ ਅਧਿਕਾਰੀਆਂ ਦਾ 30 ਮੈਂਬਰੀ ਵਫ਼ਦ ਉਨ੍ਹਾਂ ਦੇ ਨਾਲ ਸੀ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ’ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਲਈ ਇੱਕ ਲਾਲ ਕਾਰਪੇਟ ਵਿਛਾਇਆ ਗਿਆ ਸੀ, ਜਿਨ੍ਹਾਂ ਦਾ ਸਵਾਗਤ ਵੈਦਿਕ ਮੰਤਰਾਂ, ਕਲਸ਼ ਆਰਤੀ, ਫੁੱਲਾਂ ਦੀ ਵਰਖਾ ਅਤੇ ਢੋਲ, ਸ਼ੰਖ ਦੀਆਂ ਤਾਲਾਂ ਵਾਲੀਆਂ ਆਵਾਜ਼ਾਂ ਨਾਲ ਕੀਤਾ ਗਿਆ। ਹਵਾਈ ਅੱਡੇ ਤੋਂ ਰਾਮ ਮੰਦਰ ਵੱਲ ਜਾਣ ਵਾਲੇ ਰਸਤੇ ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਸਜਾਇਆ ਗਿਆ।
ਮੁੱਖ ਮੰਤਰੀ ਆਦਿੱਤਿਆਨਾਥ ਨੇ ਕਿਹਾ ਕਿ ਰਾਮਗੁਲਾਮ ਦੀ ਯਾਤਰਾ ਭਾਰਤ ਅਤੇ ਮਾਰੀਸ਼ਸ ਵਿਚਕਾਰ ਸੱਭਿਆਚਾਰਕ ਏਕਤਾ ਦਾ ਪ੍ਰਤੀਕ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਮਗੁਲਾਮ ਨੇ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਦਾ ਦੌਰਾ ਕੀਤਾ ਸੀ।
ਦੱਸ ਦਈਏ ਕਿ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਇਸ ਸਮੇਂ 9 ਸਤੰਬਰ ਤੋਂ 16 ਸਤੰਬਰ ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ।