ਪਿੰਡ ਨੂਰ ਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ
ਹੁਸ਼ਿਆਰਪੁਰ- ਐਸਪੀ ਡਾ: ਨਰੇਸ਼ ਕੁਮਾਰ ਵੱਲੋਂ ਪਿੰਡ ਨੂਰ ਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਪਿੰਡ ਦੇ ਸਾਬਕਾ ਸਰਪੰਚ ਨੇ ਉਨ੍ਹਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਅਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡੀਐਸਪੀ ਗੜ੍ਹਸ਼ੰਕਰ ਜਸਪ੍ਰੀਤ ਸਿੰਘ ਮੌਜੂਦ ਸਨ।
ਇਸ ਘਟਨਾ ਸੰਬਧੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾ ਸਾਬਕਾ ਵਿਧਾਇਕ ਨੇ ਕਿਹਾ ਕਿ ਗੁਰਦਵਾਰਾ ਸਾਹਿਬ ਦੇ ਕੈਮਰੇ ਪਹਿਲਾਂ ਹੀ ਬੰਦ ਸਨ| ਇਸ ਮੌਕੇ ਡੀ ਐਸ ਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਲਾਈਟ ਨਾ ਹੋਣ ਕਰਕੇ ਕੈਮਰੇ ਬੰਦ ਸਨ ਪਰ ਕੈਮਰੇ ਚੱਲਦੇ ਹਨ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ ਵੱਖ ਪਹਿਲੂਆਂ ਤੇ ਜਾਂਚ ਕਰ ਰਹੀ ਹੈ