ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

ਐਸ ਏ ਐਸ ਨਗਰ, 18 ਅਪ੍ਰੈਲ: ਐੱਸ ਐੱਸ ਪੀ, ਦੀਪਕ ਪਾਰੀਕ ਨੇ ਅੱਜ ਇੱਥੇ ਕਿਹਾ ਕਿ ਪੁਲਿਸ ਸਟੇਸ਼ਨ ਪੱਧਰ ਅਤੇ ਜ਼ਿਲ੍ਹਾ ਪੁਲਿਸ ਦੀਆਂ ਹੋਰ ਇਕਾਈਆਂ ਦੇ ਪੱਧਰ 'ਤੇ ਲੰਬਿਤ ਸ਼ਿਕਾਇਤਾਂ ਦਾ ਸੁਚਾਰੂ ਹੱਲ ਪ੍ਰਦਾਨ ਕਰਨ ਲਈ, ਕੱਲ੍ਹ (ਸ਼ਨੀਵਾਰ) ਪੁਲਿਸ ਸਟੇਸ਼ਨ ਅਤੇ ਯੂਨਿਟ ਪੱਧਰ 'ਤੇ ਸਮਾਧਾਨ ਕੈਂਪ ਲਗਾਏ ਜਾਣਗੇ।

ਜਾਣਕਾਰੀ ਦਿੰਦੇ ਹੋਏ, ਐਸ ਐਸ ਪੀ ਨੇ ਕਿਹਾ ਕਿ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗਾ। ਉਨ੍ਹਾਂ ਨੇ ਵੱਖ-ਵੱਖ ਪੁਲਿਸ ਸਟੇਸ਼ਨਾਂ ਅਤੇ ਹੋਰ ਇਕਾਈਆਂ ਕੋਲ ਲੰਬਿਤ ਸ਼ਿਕਾਇਤਾਂ ਨਾਲ ਸਬੰਧਤ ਸ਼ਿਕਾਇਤਕਰਤਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ/ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਪੁਲਿਸ ਸਟੇਸ਼ਨ ਜਾਂ ਯੂਨਿਟ ਵਿੱਚ ਕਲ੍ਹ ਲਾਜ਼ਮੀ ਜਾਣ।
ਉਨ੍ਹਾਂ ਦੱਸਿਆ ਕਿ ਇਹ ਕੈਂਪ ਗਜ਼ਟ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਯੋਜਿਤ ਕੀਤੇ ਜਾਣਗੇ, ਜੋ ਇਨ੍ਹਾਂ ਕੈਂਪਾਂ ਦੌਰਾਨ ਮੌਜੂਦ ਵੀ ਰਹਿਣਗੇ।