’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ - ਡਾ. ਰਵਜੋਤ ਸਿੰਘ
ਹੁਸ਼ਿਆਰਪੁਰ- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ।

ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਖਜੂਰ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ, ਸਰਕਾਰੀ ਐਲੀਮੈਂਟਰ ਸਕੂਲ ਚੱਕੋਵਾਲ ਬ੍ਰਾਹਮਣਾ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਕਾਠੇ ਅਧਿਕਾਰੇ ਵਿਚ 4 ਲੱਖ ਰੁਪਏ ਨਾਲ ਬਣੀ ਚਾਰ ਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ ਵਿਚ 11 ਲੱਖ ਰੁਪਏ ਨਾਲ ਬਣੀ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਅਤੇ ਇਸੇ ਸਕੂਲ ਵਿਚ ਹੀ ਢਾਈ ਲੱਖ ਰੁਪਏ ਦੀ ਲਾਗਤ ਦੇ ਹੋਰ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ।