ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਿਹਾ ਹੈ ਫੇਜ਼ 10-11 ਲਾਈਟਾਂ ਉੱਤੇ ਵਿੱਚ ਸੜਕ ਵਿਚਕਾਰ ਛੱਡਿਆ ਖੰਭਾ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 18 ਅਪ੍ਰੈਲ- ਫੇਜ਼ 7 ਤੋਂ 11 ਤੱਕ ਸੜਕ ਚੌੜੀ ਕਰਨ ਦੀ ਪ੍ਰਕਿਰਿਆ ਦੌਰਾਨ ਫੇਜ਼ 10 ਅਤੇ 11 ਦੀਆਂ ਲਾਈਟਾਂ ਉੱਤੇ ਸੜਕ ਦੇ ਵਿਚਕਾਰ ਇੱਕ ਖੰਭਾ ਛੱਡ ਦਿੱਤਾ ਗਿਆ ਹੈ ਜਿਹੜਾ ਲੋਕਾਂ ਦੀ ਜਾਨ ਲਈ ਖਤਰਾ ਬਣਿਆ ਹੋਇਆ ਹੈ। ਇਸ ਸਬੰਧੀ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਦਿਆਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਇਸ ਖੰਭੇ ਨੂੰ ਪਟਵਾਉਣ ਅਤੇ ਇੱਥੇ ਸਲਿੱਪ ਸੜਕ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਡਿਵਾਈਡਰ ਪਹਿਲਾਂ ਹੀ ਬਣਾ ਦਿੱਤਾ ਗਿਆ ਹੈ ਜਦੋਂ ਕਿ ਟਰੈਫਿਕ ਦੀ ਸਮੱਸਿਆ ਨੂੰ ਦੇਖਦਿਆਂ ਇਸਨੂੰ ਬਾਅਦ ਵਿੱਚ ਵੀ ਬਣਾਇਆ ਜਾ ਸਕਦਾ ਸੀ। ਇਸ ਮੌਕੇ ਉਨ੍ਹਾਂ ਨਾਲ ਸਮਾਜ ਸੇਵੀ ਬਲਬੀਰ ਸਿੰਘ ਸੋਹਲ ਵੀ ਹਾਜ਼ਰ ਸਨ।

ਸ. ਬੇਦੀ ਨੇ ਦੱਸਿਆ ਕਿ ਇਹ ਸੜਕ ਪਿਛਲੇ ਦੋ ਸਾਲਾਂ ਤੋਂ ਅਧੂਰੀ ਛੱਡੀ ਹੋਈ ਹੈ। ਇਸ ਖੰਭੇ ਕਾਰਨ ਸੜਕ ਤੇ ਟਰੈਫਿਕ ਜਾਮ ਲੱਗਦੇ ਹਨ ਅਤੇ ਰਾਤ ਵੇਲੇ ਹਾਦਸਿਆਂ ਦਾ ਖਤਰਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖੰਭਾ ਲਾਈਟਾਂ ਨਾਲ ਖੜ੍ਹਾ ਹੈ ਅਤੇ ਰਾਹਗੀਰਾਂ ਅਤੇ ਵਾਹਨ ਸਵਾਰਾਂ ਲਈ ਮੁਸੀਬਤ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਮਾਰਕੀਟ, ਜਿਸ ਵਿੱਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਹਨ, ਉਸਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਪਾਰਕਿੰਗ ਲਈ ਥਾਂ ਨਹੀਂ ਬਚੀ ਹੈ। ਇੱਥੇ ਨਵੇਂ ਖੰਭੇ ਲਾ ਕੇ ਪੁਰਾਣੇ ਨਹੀਂ ਹਟਾਏ ਗਏ, ਜਿਸ ਨਾਲ ਸਾਰੀ ਵਿਵਸਥਾ ਖਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਦੇ ਦੁਕਾਨਦਾਰ ਕਰੋੜਾਂ ਰੁਪਏ ਪ੍ਰੋਪਰਟੀ ਟੈਕਸ ਅਤੇ ਹੋਰ ਕਈ ਤਰ੍ਹਾਂ ਦੇ ਟੈਕਸ ਦਿੰਦੇ ਹਨ ਪਰ ਉਨ੍ਹਾਂ ਲਈ ਕੋਈ ਸਹੂਲਤ ਦਾ ਖਿਆਲ ਨਹੀਂ ਰੱਖਿਆ ਜਾਂਦਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜ਼ਿੰਮੇਵਾਰ ਅਧਿਕਾਰੀਆਂ ਦੀ ਅਣਦੇਖੀ ਦਾ ਨਤੀਜਾ ਹੈ ਅਤੇ ਜੇਕਰ ਕੋਈ ਵੱਡਾ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਉਨ੍ਹਾਂ 'ਤੇ ਆਏਗੀ।